14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਸਫਰ-ਏ-ਸ਼ਹਾਦਤ ਸ਼ਹੀਦੀ ਹਫ਼ਤਾ ਮਨਾਇਆ

Ad Position 21
No active advertisement
ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਸਫ਼ਰ-ਏ-ਸ਼ਹਾਦਤ ਹਫ਼ਤਾ ਮਨਾਉਂਣ ਸਮੇਂ ਪ੍ਰੋਗਰਾਮ ਪੇਸ਼ ਕਰਦੇ ਹੋਏ ਵਿਦਿਆਰਥੀ | ਤਸਵੀਰ : ਜੋਗਿੰਦਰ ਸਿੰਘ <br/> 24-12-2025
ਹਾਜੀਪੁਰ, 23 ਦਸੰਬਰ (ਜੋਗਿੰਦਰ ਸਿੰਘ)- ਬਾਬਾ ਸ਼੍ਰੀ ਚੰਦ ਐਜੂਕੇਸ਼ਨਲ ਵੈੱਲਫੇਅਰ ਟਰੱਸਟ ਮੁਕੇਰੀਆਂ ਅਧੀਨ ਪੈਂਦੇ ਪਿੰਡ ਪਨਖੂਹ ਵਿਚ ਸਥਿਤ ਕੋਹਿਨੂਰ ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਲੋਕੇਸ਼ ਵਿਮਲ ਸ਼ੁਕਲਾ ਦੀ ਅਗਵਾਈ ਹੇਠ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਫ਼ਰ-ਏ-ਸ਼ਹਾਦਤ ਸ਼ਹੀਦੀ ਹਫ਼ਤਾ ਮਨਾਇਆ | ਅਧਿਆਪਕਾ ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸਿੱਖ ਭਾਈਚਾਰੇ ਦੇ ਸ਼ਾਨਦਾਰ ਇਤਿਹਾਸ ਤੋਂ ਜਾਣੰੂ ਕਰਵਾਇਆ ਅਤੇ ਦੱਸਿਆ ਕਿ ਕਿਵੇਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖਤਾ ਦੀ ਰੱਖਿਆ ਲਈ ਸਰਵਉੱਚ ਕੁਰਬਾਨੀ ਦਿੱਤੀ | ਉਨ੍ਹਾਂ ਦੇ ਹੁਕਮਾਂ ਦੀ ਪਾਲਨਾ ਕਰਦਿਆਂ, ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਨੇ ਦੇਸ਼ ਅਤੇ ਧਰਮ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ | ਇਸ ਦੇ ਨਾਲ ਹੀ, ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ 'ਤੇ ਆਧਾਰਿਤ ਇਕ ਵੀਡੀਓ ਰਾਹੀਂ, ਵਿਦਿਆਰਥੀਆਂ ਨੂੰ ਉਨ੍ਹਾਂ ਦੀ ਅਦਭੁਤ ਹਿੰਮਤ ਅਤੇ ਕੁਰਬਾਨੀ ਬਾਰੇ ਜਾਣਕਾਰੀ ਦਿੱਤੀ ਗਈ | ਬੱਚਿਆਂ ਨੇ ਕਵਿਤਾਵਾਂ ਰਾਹੀਂ ਚਾਰ ਸਾਹਿਬਜ਼ਾਦਿਆਂ ਦੀ ਜੀਵਨੀ ਪੇਸ਼ ਕੀਤੀ | ਇਸ ਦੇ ਤਹਿਤ ਬੱਚਿਆਂ ਨੇ ਸ਼ਬਦ ਵੀ ਗਾਏ | ਸੱਤਵੀਂ ਜਮਾਤ ਦੇ ਬੱਚਿਆਂ ਨੇ ਸ਼ਹਾਦਤ ਦੀ ਯਾਤਰਾ ਨਾਲ ਸਬੰਧਿਤ ਆਪਣੀਆਂ ਪੇਂਟਿੰਗਾਂ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਪਿ੍ੰਸੀਪਲ ਲੋਕੇਸ਼ ਵਿਮਲ ਸ਼ੁਕਲਾ ਨੇ ਆਪਣੇ ਸੰਬੋਧਨ ਵਿਚ ਬੱਚਿਆਂ ਨੂੰ ਦੱਸਿਆ ਕਿ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਇਕ ਮਹੱਤਵਪੂਰਨ ਅਤੇ ਅਨਿੱਖੜਵਾਂ ਅੰਗ ਹੈ |

Ad Position 22
No active advertisement
ਪਿਛਲੀ ਖ਼ਬਰ ਚਾਰ ਰੋਜ਼ਾ ਚੌਥਾ ਮਹਾਨ ਗੁਰਮਤਿ ਸਮਾਗਮ ਕੱਲ੍ਹ ਤੋਂ ਅਗਲੀ ਖ਼ਬਰ ਹਰਕਰਮ ਸਿੰਘ ਰੰਧਾਵਾ ਨੇ ਸੰਭਾਲਿਆ ਤਹਿਸੀਲਦਾਰ ਹੁਸ਼ਿਆਰਪੁਰ ਦਾ ਵਾਧੂ ਚਾਰਜ <br/>
Ad Position 24