13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਰਾਸ਼ਟਰੀ ਆਰਥਿਕਤਾ ਤੇ ਸਮਾਜਿਕ ਤਰੱਕੀ 'ਚ ਯੋਗਦਾਨ ਪਾਉਣ ਲਈ ਅਤਿ-ਉਤਮ ਐਵਾਰਡ ਨਾਲ ਸਨਮਾਨਿਤ

Ad Position 21
No active advertisement
ਅਜੀਤ ਡੈਸਕ 24-12-2025
ਹੁਸ਼ਿਆਰਪੁਰ, 23 ਦਸੰਬਰ (ਬਲਜਿੰਦਰਪਾਲ ਸਿੰਘ)-ਗਲੋਬਲ ਸੁਸਾਇਟੀ ਸਿਹਤ ਤੇ ਸਿੱਖਿਆ, ਆਲ ਇੰਡੀਆ ਬਿਜ਼ਨੈੱਸ ਡਿਵੈਲਪਮੈਂਟ ਐਸੋਸੀਏਸ਼ਨ ਅਤੇ ਇਕਨੌਮਿਕ ਗਰੋਥ ਫਾਊਾਡੇਸ਼ਨ ਵਲੋਂ ਨਵੀਂ ਦਿੱਲੀ ਵਿਖੇ ਕੌਮੀ ਸੈਮੀਨਾਰ ਲਗਾਇਆ ਗਿਆ, ਜਿਸ 'ਚ ਰਾਸ਼ਟਰੀ ਆਰਥਿਕਤਾ ਤੇ ਸਮਾਜਿਕ ਤਰੱਕੀ 'ਚ ਯੋਗਦਾਨ ਪਾਉਣ ਲਈ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਲਿਮ: ਨੂੰ ਅਤਿ-ਉੱਤਮ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਲਿਮ: ਦੇ ਚੇਅਰਮੈਨ ਵਿਕਰਮ ਸ਼ਰਮਾ ਅਤੇ ਬੈਂਕ ਦੇ ਜ਼ਿਲ੍ਹਾ ਮੈਨੇਜਰ ਲਖਬੀਰ ਸਿੰਘ ਕੌਰਾ ਵਲੋਂ ਨਵੀਂ ਦਿੱਲੀ ਵਿਖੇ ਇਹ ਐਵਾਰਡ ਪ੍ਰਾਪਤ ਕੀਤਾ ਗਿਆ | ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੂਰੇ ਪੰਜਾਬ ਵਿਚੋਂ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਨੂੰ ਰਾਸ਼ਟਰੀ ਆਰਥਿਕਤਾ ਅਤੇ ਸਮਾਜਿਕ ਤਰੱਕੀ ਵਿਚ ਯੋਗਦਾਨ ਪਾਉਣ ਲਈ ਅਤੀ ਉੱਤਮ ਐਵਾਰਡ ਮਿਲਣਾ ਬਹੁਤ ਹੀ ਮਾਣ ਵਾਲੀ ਗੱਲ ਹੈ | ਬੈਂਕ ਦੇ ਜ਼ਿਲ੍ਹਾ ਮੈਨੇਜਰ ਲਖਬੀਰ ਸਿੰਘ ਕੌਰਾ ਨੇ ਦੱਸਿਆ ਕਿ ਇਹ ਬੈਂਕ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਵਰਗ ਦੇ ਲੋਕਾਂ, ਕਿਸਾਨਾਂ, ਵਪਾਰੀਆਂ, ਤਨਖਾਹਦਾਰ ਮੁਲਾਜ਼ਮਾਂ ਨੂੰ ਵੱਖ-ਵੱਖ ਸਕੀਮਾਂ ਤਹਿਤ ਕਰਜ਼ੇ ਦੀ ਸਹੂਲਤ ਪ੍ਰਦਾਨ ਕਰ ਰਿਹਾ ਹੈ | ਬੈਂਕ ਵੱਲੋਂ ਜੁਆਇੰਟ ਲਾਇਬਿਲਟੀਜ਼ ਗਰੁੱਪ ਸਕੀਮ ਤਹਿਤ ਗਰੀਬ ਵਰਗ ਦੇ ਲੋਕਾਂ ਨੂੰ ਵੀ ਕਰਜ਼ੇ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਬੈਂਕ ਭਵਿੱਖ ਵਿਚ ਵੀ ਹੁਸ਼ਿਆਰਪੁਰ ਜ਼ਿਲ੍ਹੇ ਦੀ ਆਰਥਿਕ ਅਤੇ ਸਮਾਜਿਕ ਤਰੱਕੀ ਵਿਚ ਯੋਗਦਾਨ ਪਾਉਣ ਲਈ ਹਰ ਸੰਭਵ ਮਦਦ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਵਿਖੇ ਤਿੰਨ ਰੋਜ਼ਾ ਖੇਡਾਂ ਹੋਈਆਂ ਸੰਪੰਨ <br/> ਅਗਲੀ ਖ਼ਬਰ ਬਾਬਾ ਗੋਪਾਲ ਗਿਰ ਦੀ ਯਾਦ 'ਚ ਧਾਰਮਿਕ ਸਮਾਗਮ
Ad Position 24