ਦਸੂਹਾ, 23 ਦਸੰਬਰ (ਕੌਸ਼ਲ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਸ਼ਹੀਦ ਵਿਖੇ ਪੰਜਵੀਂ ਸਲਾਨਾ ਦੋ ਦਿਨਾਂ ਸਪੋਰਟਸ ਮੀਟ ਦਾ ਆਰੰਭ ਕੀਤਾ ਗਿਆ ਜਿਸ ਦੀ ਸ਼ੁਰੂਆਤ ਰਾਸ਼ਟਰੀ ਗੀਤ ਦੇ ਨਾਲ ਕੀਤੀ ਗਈ | ਇਸ ਤੋਂ ਉਪਰੰਤ ਵਿਦਿਆਰਥੀਆਂ ਦੀਆਂ ਵੱਖ-ਵੱਖ ਸਪੋਰਟਸ ਟੁਕੜੀਆਂ ਨੇ ਸਕੂਲ ਦੇ ਡਾਇਰੈਕਟਰ ਸਰਦਾਰ ਇਕਬਾਲ ਸਿੰਘ ਨੂੰ ਮਾਰਚ ਪਾਸ 'ਚ ਦੌਰਾਨ ਸਲਾਮੀ ਦਿੱਤੀ | ਇਸ ਤੋਂ ਉਪਰੰਤ ਵਿਦਿਆਰਥੀਆਂ ਨੂੰ ਵਧੀਆ ਖੇਡ ਖੇਡਣ ਲਈ ਸਹੁੰ ਚੁਕਾਈ ਗਈ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸਰਦਾਰ ਇਕਬਾਲ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਵਧੀਆ ਖੇਡ ਖੇਡਣ ਲਈ ਅਤੇ ਖੇਡ ਭਾਵਨਾ ਦੇ ਨਾਲ ਖੇਡਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਮੈਡਮ ਜਗਜੀਤ ਕੌਰ ਨੇ ਵੀ ਸਕੂਲ ਦੇ ਵਿਚ ਵਿਦਿਆਰਥੀਆਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਅਤੇ ਪੂਰੀ ਤਨਦੇਹੀ ਨਾਲ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਲਈ ਕਿਹਾ | ਸਕੂਲ ਦੇ ਡਾਇਰੈਕਟਰ ਇਕਬਾਲ ਸਿੰਘ ਚੀਮਾ ਨੇ ਕਿਹਾ ਕਿ ਸਕੂਲ ਵਿਚ ਹਰ ਤਰ੍ਹਾਂ ਦੇ ਖੇਡ ਉਪਰਾਲੇ ਹੋਣੇ ਚਾਹੀਦੇ ਹਨ | ਪਹਿਲੇ ਦਿਨ 100 ਮੀਟਰ ਦੌੜ, 200 ਮੀਟਰ ਦੌੜ, 400 ਮੀਟਰ ਦੌੜ, ਲੋਗ ਜੰਪ, ਉੱਚੀ ਛਾਲ, ਸ਼ਾਰਟ ਪੁੱਟ ਆਦਿ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ 'ਤੇ ਸਕੂਲ ਦੇ ਪ੍ਰਧਾਨ ਸਰਦਾਰ ਦਵਿੰਦਰ ਸਿੰਘ ਚੀਮਾ, ਚੇਅਰਮੈਨ ਸਰਦਾਰ ਰਵਿੰਦਰ ਪਾਲ ਸਿੰਘ ਚੀਮਾ, ਅਮਰਜੀਤ ਸਿੰਘ, ਜਸਪਾਲ ਸਿੰਘ, ਵਿਕਾਸ ਕੁਮਾਰ, ਰਣਜੀਤ, ਬਲਜੀਤ ਕੌਰ, ਰਜਨੀ, ਗੁਰਪ੍ਰੀਤ ਕੌਰ, ਕਮਲਜੀਤ ਕੌਰ, ਮਨਜੋਤ, ਜੀਵਨ ਜੋਤੀ, ਅਮਰਪ੍ਰੀਤ ਕੌਰ, ਪਰਮਿੰਦਰ ਕੌਰ, ਜਸਪਿੰਦਰ ਕੌਰ, ਮੀਨੂੰ ਬਾਲਾ, ਰਾਧਿਕਾ, ਮਮਤਾ, ਮੋਨਿਕਾ, ਨਰਿੰਦਰ ਕੌਰ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ |