13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਜ਼ਿਲ੍ਹੇ ਭਰ 'ਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਦਿਵਸ

Ad Position 21
No active advertisement
ਅਜੀਤ ਡੈਸਕ 24-12-2025
ਹੁਸ਼ਿਆਰਪੁਰ, 23 ਦਸੰਬਰ (ਹਰਪ੍ਰੀਤ ਕੌਰ)-ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਦਿਵਸ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ | ਇਸ ਦੌਰਾਨ ਸਿਵਲ ਸਰਜਨ ਡਾ. ਬਲਬੀਰ ਸਿੰਘ ਨੇ ਵੱਖ-ਵੱਖ ਸਿਹਤ ਸੰਸਥਾਵਾਂ ਦਾ ਦੌਰਾ ਕਰਕੇ ਇਸ ਅਭਿਆਨ ਤਹਿਤ ਲਗਾਏ ਗਏ ਕੈਂਪਾਂ ਦਾ ਨਿਰੀਖਣ ਕੀਤਾ ਅਤੇ ਮੌਜੂਦ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ | ਇਸ ਦਿਨ ਸਿਹਤ ਸੰਸਥਾਵਾਂ ਵਿੱਚ ਗਰਭਵਤੀ ਅÏਰਤਾਂ ਨੂੰ ਜਣੇਪਾ ਪੂਰਵ ਦੇਖਭਾਲ ਸਬੰਧੀ ਸਾਰੀਆਂ ਜ਼ਰੂਰੀ ਸੇਵਾਵਾਂ, ਜਾਂਚ ਅਤੇ ਇਲਾਜ ਮੁਫ਼ਤ ਪ੍ਰਦਾਨ ਕੀਤੇ ਜਾਂਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਬਲਬੀਰ ਕੁਮਾਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਸਾਰੀਆਂ ਪੀ.ਐਚ.ਸੀਜ਼, ਸੀ.ਐਚ.ਸੀਜ਼, ਸਬ-ਡਿਵਿਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਦਿਵਸ ਮਨਾਇਆ ਗਿਆ | ਉਨ੍ਹਾਂ ਦੱਸਿਆ ਕਿ ਇਸ ਅਭਿਆਨ ਤਹਿਤ ਦੂਸਰੀ ਅਤੇ ਤੀਸਰੀ ਤਿਮਾਹੀ ਦੀਆਂ ਸਾਰੀਆਂ ਗਰਭਵਤੀ ਅÏਰਤਾਂ ਦੀ ਘੱਟੋ-ਘੱਟ ਇੱਕ ਜਣੇਪਾ ਪੂਰਵ ਜਾਂਚ ਯਕੀਨੀ ਬਣਾਈ ਜਾਂਦੀ ਹੈ | ਸਿਵਲ ਸਰਜਨ ਨੇ ਕਿਹਾ ਕਿ ਇਸ ਦੌਰਾਨ ਹਾਈ ਰਿਸਕ ਗਰਭਵਤੀ ਅÏਰਤਾਂ ਦੀ ਪਹਿਚਾਨ ਕਰਕੇ ਉਨ੍ਹਾਂ ਲਈ ਉਚਿਤ ਇਲਾਜ ਸਹੂਲਤਾਂ ਅਤੇ ਸੁਰੱਖਿਅਤ ਜਨਮ ਯੋਜਨਾ ਤਿਆਰ ਕੀਤੀ ਜਾਂਦੀ ਹੈ, ਕਿਉਂਕਿ ਇਨ੍ਹਾਂ ਅÏਰਤਾਂ ਨੂੰ ਵਿਸ਼ੇਸ਼ ਦੇਖਭਾਲ ਦੀ ਲੋੜ ਹੁੰਦੀ ਹੈ | ਇਸ ਮੌਕੇ ਗਰਭਵਤੀ ਅÏਰਤਾਂ ਨੂੰ ਜਣੇਪਾ ਪੂਰਵ ਅਤੇ ਜਣੇਪੇ ਉਪਰੰਤ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸਿਹਤ ਸਹੂਲਤਾਂ, ਪੋਸ਼ਣ, ਨਿਯਮਿਤ ਜਾਂਚ ਅਤੇ ਸੁਰੱਖਿਅਤ ਡਲਿਵਰੀ ਸਬੰਧੀ ਵੀ ਜਾਗਰੂਕ ਕੀਤਾ ਗਿਆ ਤਾਂ ਜੋ ਮਾਤਾ ਅਤੇ ਨਵਜਨਮੇ ਬੱਚੇ ਦੀ ਸਿਹਤ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਸਕੂਲ ਦੇ ਸਿਮਰਨਜੀਤ ਸਿੰਘ ਨੇ ਸੰਗੀਤ ਮੁਕਾਬਲੇ 'ਚ ਹਾਸਿਲ ਕੀਤਾ ਦੂਜਾ ਸਥਾਨ ਅਗਲੀ ਖ਼ਬਰ ਕੈਂਸਰ ਜਾਗਰੂਕਤਾ ਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ
Ad Position 24