13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਿਲਵਰ ਓਕ ਇੰਟਰਨੈਸ਼ਨਲ ਸਕੂਲ ਵਿਖੇ ਵੀਰ ਬਾਲ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 24-12-2025
ਟਾਂਡਾ ਉੜਮੁੜ, 23 ਦਸੰਬਰ (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜਪੁਰ ਵਿਚ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਜਦਾ ਕੀਤਾ ਗਿਆ | ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿ੍ੰਸੀਪਲ ਮੁਨੀਸ਼ਾ ਸੰਗਰ ਦੀ ਅਗਵਾਈ ਵਿਚ ਵੀਰ ਬਾਲ ਦਿਵਸ ਦੇ ਰੂਪ ਦੇ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ 'ਤੇ ਸਕੂਲ ਦੇ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਬਾਰੇ ਜਾਣਕਾਰੀ ਦੇਣ ਦੇ ਲਈ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ | ਇਸ ਉਪਰੰਤ ਸਕੂਲ ਦੇ ਅਧਿਆਪਕਾਂ ਪਰਮਜੀਤ ਕੌਰ, ਰਵਿੰਦਰ ਕੁਮਾਰ ਵਲੋਂ ਬੱਚਿਆਂ ਦੁਆਰਾ ਤਿਆਰ ਕਰਵਾਏ ਗਏ ਸ਼ਬਦ ਕੀਰਤਨ ਉਚਾਰਨ ਕੀਤੇ ਗਏ | ਇਸ ਮੌਕੇ 'ਤੇ ਛੋਟੇ-ਛੋਟੇ ਬੱਚਿਆਂ ਨੇ ਅਤੇ ਅਧਿਆਪਕਾਂ ਨੇ ਧੰਨ ਗੁਰੂ ਗੋਬਿੰਦ ਸਿੰਘ ਜੀ ਅਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਹੋਇਆਂ ਕਵਿਤਾ ਪਾਠ ਕੀਤਾ | ਇਸ ਮੌਕੇ 'ਤੇ ਚੇਅਰਮੈਨ ਤਰਲੋਚਨ ਸਿੰਘ ਬੱਚਿਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦੇਸ਼ ਕੌਮ ਦੀ ਰਾਖੀ ਵਾਸਤੇ ਆਪਣਾ ਸਰਬੰਸ ਵਾਰ ਦਿੱਤਾ | ਕੁਰਬਾਨੀਆਂ ਦੀ ਅਜਿਹੀ ਮਿਸਾਲ ਦੁਨੀਆ ਵਿਚ ਹੋਰ ਕਿਧਰੇ ਵੀ ਨਜ਼ਰ ਨਹੀਂ ਆਉਂਦੀ | ਪਿ੍ੰਸੀਪਲ ਮਨੀਸ਼ਾ ਸੰਗਰ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਧੰਨ ਸੀ ਉਹ ਮਾਤਾ ਗੁਜਰੀ ਅਤੇ ਉਸ ਦੇ ਪੋਤੇ ਜਿਨ੍ਹਾਂ ਨੇ ਤਸੀਹੇ ਝੱਲਦੇ ਹੋਏ ਵੀ ਆਪਣਾ ਸਿਦਕ ਨਹੀਂ ਹਾਰਿਆ | ਉਨ੍ਹਾਂ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਹਮੇਸ਼ਾ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਕੀਤੀਆਂ ਹੋਈਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਚਾਰੋ ਸਾਹਿਬਜ਼ਾਦਿਆਂ ਦੀ ਕੁਰਬਾਨੀਆਂ ਆਉਣ ਵਾਲੀ ਪੀੜੀ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ | ਇਸ ਮੌਕੇ 'ਤੇ ਮੈਨੇਜਰ ਗਜਿੰਦਰ ਪਾਲ ਸਿੰਘ ਤਰਨ ਸੈਣੀ, ਅਮਰਜੀਤ ਕੌਰ ਸੈਣੀ, ਜਗਬੰਧਨ ਸਿੰਘ, ਹਰਪ੍ਰੀਤ ਕੌਰ, ਬਿਕਰਮਜੀਤ ਸਿੰਘ, ਹਰਮਿੰਦਰ ਕੌਰ, ਪ੍ਰੀਆ, ਸੁਮਿੰਦਰ, ਰਮਨ, ਮਨਦੀਪ, ਰੁਪਿੰਦਰ, ਮੋਨੀਕਾ, ਆਸ਼ਾ, ਗੁਰਮੀਤ, ਇਕਬਾਲ, ਪੰਕਜ, ਸੁਰੇਸ਼, ਬਲਦੇਵ, ਗੁਰਦੇਵ, ਹਰਜੀਤ, ਜਸਪਾਲ, ਅਮਰੀਕ, ਅਜੇ, ਸੁਖਵਿੰਦਰ ਅਤੇ ਬਾਕੀ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਯਸ਼ਪ੍ਰੀਤ ਕੁਮਾਰ ਵਲੋਂ ਪੇਂਟਿੰਗ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਵਿਕਟੋਰੀਆ ਸਕੂਲ ਦੇ ਸਿਮਰਨਜੀਤ ਸਿੰਘ ਨੇ ਸੰਗੀਤ ਮੁਕਾਬਲੇ 'ਚ ਹਾਸਿਲ ਕੀਤਾ ਦੂਜਾ ਸਥਾਨ
Ad Position 24