13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 24-12-2025

ਹੁਸ਼ਿਆਰਪੁਰ, 23 ਦਸੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਫਗਵਾੜਾ ਮਾਰਗ 'ਤੇ ਹੋਏ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ | ਥਾਣਾ ਫੋਕਲ ਪੁਆਇੰਟ ਪੁਲਿਸ ਨੇ ਅਣਪਛਾਤੇ ਕਥਿਤ ਦੋਸ਼ੀ ਦੇ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਢੱਕੋਵਾਲ ਦੇ ਵਾਸੀ ਰੋਹਿਤ ਬੈਂਸ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸਦਾ ਦੋਸਤ ਅਕਸ਼ੈ ਕੁਮਾਰ ਵਾਸੀ ਢੱਕੋਵਾਲ ਉਸਦੇ ਨਾਲ ਕੰਮ ਤੋਂ ਵਾਪਸ ਆ ਰਹੇ ਸਨ | ਜਦੋਂ ਉਹ ਪਿੰਡ ਪੁੰਗੇ ਦੇ ਕੋਲ ਪਹੁੰਚੇ ਤਾਂ ਅਕਸ਼ੈ ਕੁਮਾਰ ਨੂੰ ਉੱਥੋਂ ਲੰਘ ਰਹੀ ਤੂੜੀ ਨਾਲ ਲੱਦੀ ਟਰਾਲੀ ਨੇ ਆਪਣੀ ਲਪੇਟ 'ਚ ਲੈ ਲਿਆ | ਉਸਨੇ ਦੱਸਿਆ ਕਿ ਇਲਾਜ ਦੌਰਾਨ ਹਸਪਤਾਲ 'ਚ ਅਕਸ਼ੈ ਕੁਮਾਰ ਦੀ ਮੌਤ ਹੋ ਗਈ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਅਣ-ਐਲਾਨੇ ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ
Ad Position 24