15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਵੈਟਰਨਰੀ ਡਾਕਟਰਾਂ ਵਲੋਂ ਦੂਸਰੇ ਦਿਨ ਵੀ ਸੇਵਾਵਾਂ ਮੁਕੰਮਲ ਬੰਦ , ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ <br/>

Ad Position 21
No active advertisement
ਅਜੀਤ ਡੈਸਕ 25-12-2025
ਹੁਸ਼ਿਆਰਪੁਰ, 24 ਦਸੰਬਰ (ਬਲਜਿੰਦਰਪਾਲ ਸਿੰਘ)-ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫ਼ਾਰ ਪੇਅ ਪੈਰਿਟੀ ਦੇ ਸੱਦੇ 'ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੈਟਰਨਰੀ ਡਾਕਟਰਾਂ ਵੱਲੋਂ ਅੱਜ ਦੂਜੇ ਦਿਨ ਵੀ ਪਸ਼ੂ ਪਾਲਣ ਵਿਭਾਗ ਦੀਆਂ ਸਾਰੀਆਂ ਵੈਟਰਨਰੀ ਸੇਵਾਵਾਂ ਨੂੰ ਬੰਦ ਰੱਖ ਕੇ ਰੋਸ ਜ਼ਾਹਿਰ ਕੀਤਾ ਗਿਆ | ਇਸ ਦੌਰਾਨ ਜ਼ਿਲ੍ਹੇ ਵਿਚ ਓ.ਪੀ.ਡੀ. ਸਮੇਤ, ਮੈਡੀਸਨ, ਸਰਜਰੀ, ਗਾਇਨੀ ਅਤੇ ਓਬਟੇਟਿ੍ਕਸ, ਲਬੌਰਟਰੀਜ਼ ਟੈੱਸਟ ਆਦਿ ਸਾਰੀਆਂ ਵੈਟਰਨਰੀ ਸੇਵਾਵਾਂ ਠੱਪ ਰਹੀਆਂ | ਇਸ ਮੌਕੇ ਸੰਬੋਧਨ ਕਰਦਿਆਂ ਡਾਕਟਰ ਧੀਰਜ ਤੇ ਹੋਰਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੀਆਂ ਮੰਗਾਂ ਵੱਲ ਨਿੱਜੀ ਪੱਧਰ ਤੇ ਦਖ਼ਲ ਦੇ ਕੇ ਪਹਿਲ ਦੇ ਆਧਾਰ 'ਤੇ ਪਿਛਲੀ ਸਰਕਾਰ ਵੱਲੋਂ ਵੈਟਰਨਰੀ ਡਾਕਟਰਾਂ ਨਾਲ ਕੀਤੀਆਂ ਵਧੀਕੀਆਂ ਨੂੰ ਤੁਰੰਤ ਦਰੁਸਤ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ 1977 ਤੋਂ ਲੈ ਕੇ 42 ਸਾਲ ਤੱਕ ਚੱਲੀ ਪੇਅ ਪੈਰਿਟੀ ਨੂੰ ਤੁਰੰਤ ਬਹਾਲ ਕਰਕੇ ਵੈਟਰਨਰੀ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਕਰਨ ਲਈ ਪਸ਼ੂ ਪਾਲਣ ਵਿਭਾਗ ਨੂੰ ਹੁਕਮ ਜਾਰੀ ਕਰਨੇ ਚਾਹੀਦੇ ਹਨ |

Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਜ਼ਿਲ੍ਹੇ ਦੀ ਆਰਥਿਕ ਤਰੱਕੀ 'ਚ ਪਾ ਰਿਹੈ ਅਹਿਮ ਯੋਗਦਾਨ- ਸ਼ਰਮਾ, ਕੌਰਾ <br/> ਅਗਲੀ ਖ਼ਬਰ ਸੰਘਣੀ ਧੁੰਦ 'ਚ ਸਫ਼ਾਰੀ ਗੱਡੀ ਪਲਟੀ <br/>
Ad Position 24