20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਤਹਿਤ ਪਿੰਡ ਅਜੜਾਮ 'ਚ ਜਾਗਰੂਕਤਾ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 25-12-2025
ਹੁਸ਼ਿਆਰਪੁਰ, 24 ਦਸੰਬਰ (ਹਰਪ੍ਰੀਤ ਕੌਰ)-ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵਲੋਂ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਪਿੰਡ ਅਜੜਾਮ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਵਰਣਨਯੋਗ ਹੈ ਕਿ ਇਹ ਵਿਸ਼ੇਸ਼ ਮੁਹਿੰਮ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਲ ਵਿਆਹ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਰੋਕਣ ਅਤੇ ਇਸ ਗੰਭੀਰ ਸਮਾਜਿਕ ਬੁਰਾਈ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ, ਜੋ ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੁਲਿਸ ਵਿਭਾਗ ਅਤੇ ਸਮਾਜਿਕ ਨਿਆਂ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਕਿਹਾ ਕਿ ਬਾਲ ਵਿਆਹ ਇਕ ਸਮਾਜਿਕ ਅਪਰਾਧ ਅਤੇ ਕਾਨੂੰਨ ਦੀ ਉਲੰਘਣਾ ਹੈ | ਬਾਲ ਵਿਆਹ ਰੋਕੂ ਐਕਟ ਅਨੁਸਾਰ 18 ਸਾਲ ਤੋਂ ਘੱਟ ਉਮਰ ਦੀ ਕੁੜੀ ਅਤੇ 21 ਸਾਲ ਤੋਂ ਘੱਟ ਉਮਰ ਦੇ ਮੁੰਡੇ ਦਾ ਵਿਆਹ ਗੈਰ-ਕਾਨੂੰਨੀ ਹੈ ਅਤੇ ਅਜਿਹੇ ਵਿਆਹ ਵਿੱਚ ਸ਼ਾਮਿਲ ਮਾਪਿਆਂ, ਰਿਸ਼ਤੇਦਾਰਾਂ, ਪੰਚਾਇਤ ਮੈਂਬਰਾਂ ਅਤੇ ਧਾਰਮਿਕ ਰਸਮਾਂ ਨਿਭਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦਾ ਪ੍ਰਬੰਧ ਹੈ |
Ad Position 22
No active advertisement
ਪਿਛਲੀ ਖ਼ਬਰ ਸਾਲਾਨਾ ਸ਼ਹੀਦੀ ਸਮਾਗਮ ਕੌਲਪੁਰ ਵਿਖੇ ਭਲਕੇ ਅਗਲੀ ਖ਼ਬਰ ਸਰਕਾਰੀ ਸਕੂਲ ਹਰਸਾ ਕਲੋਤਾ ਦੀਆਂ 6 ਵਿਦਿਆਰਥਣਾਂ ਨੇ ਕਰਾਟੇ ਪ੍ਰਤੀਯੋਗਤਾ 'ਚ ਮਾਰੀਆਂ ਮੱਲਾਂ <br/>
Ad Position 24