ਨੰਗਲ ਬਿਹਾਲਾਂ, 24 ਦਸੰਬਰ (ਵਿਨੋਦ ਮਹਾਜਨ)- ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁੱਜਰ ਕੌਰ , ਚਾਰ ਸਾਹਿਬਜ਼ਾਦੇ ਅਤੇ ਪੋਹ ਮਹੀਨੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸਮਰਪਿਤ ਸਲਾਨਾ ਸ਼ਹੀਦੀ ਸਮਾਗਮ 26 ਦਸੰਬਰ ਸ਼ੁੱਕਰਵਾਰ ਨੂੰ ਕਿਰਨਜੀਤ ਸਿੰਘ ਦੇ ਗ੍ਰਹਿ ਕੌਲਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਸਮਾਗਮ ਸਵੇਰੇ 9 ਵਜੇ ਤੋਂ 1 ਵਜੇ ਤੱਕ ਹੋਵੇਗਾ | ਜਿਸ ਵਿਚ ਪ੍ਰਸਿੱਧ ਕੀਰਤਨੀ ਜਥੇ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ |