21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਪੰਜਾਬੀ ਸਾਹਿਤ ਸਭਾ ਹੁਸ਼ਿਆਰਪੁਰ ਨਾਲ ਜੁੜੇ ਸ਼ਾਇਰ ਮਹਿੰਦਰ ਦੀਵਾਨਾ ਦਾ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 25-12-2025
ਹੁਸ਼ਿਆਰਪੁਰ, 24 ਦਸੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬੀ ਸਾਹਿਤ ਸਭਾ ਹੁਸ਼ਿਆਰਪੁਰ ਨੂੰ ਉਸ ਸਮੇਂ ਵੱਡਾ ਸਦਮਾ ਪਹੁੰਚਿਆ ਜਦੋਂ ਸਭਾ ਨਾਲ ਜੁੜੇ ਸ਼ਾਇਰ ਮਹਿੰਦਰ ਦੀਵਾਨਾ (90) ਦਾ ਦਿਹਾਂਤ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਜਸਬੀਰ ਸਿੰਘ ਧੀਮਾਨ ਅਤੇ ਜਨਰਲ ਸਕੱਤਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਮਹਿੰਦਰ ਦੀਵਾਨਾ ਜ਼ਿੰਦਗੀ ਦੇ ਸੱਤ ਦਹਾਕੇ ਤੋਂ ਵੱਧ ਸਮੇਂ ਤੋਂ ਸਾਹਿੱਤਿਕ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੁੜੇ ਹੋਏ ਸਨ | ਪ੍ਰਗਤੀਸ਼ੀਲ ਵਿਚਾਰਾਂ ਦੇ ਧਾਰਨੀ ਦੀਵਾਨਾ ਸਾਹਿਤ ਦੀ ਗ਼ਜ਼ਲ ਵਿਧਾ ਨਾਲ ਜੁੜੇ ਹੋਏ ਸਨ | ਉਨ੍ਹਾਂ ਨੇ ਤਿੰਨ ਗ਼ਜ਼ਲ ਸੰਗ੍ਰਹਿ ਮਿੱਟੀ ਗੱਲ ਕਰੇ, ਭਵਿੱਖ ਸਾਡਾ ਹੈ ਅਤੇ ਮੈਂ ਮੁਸਾਫ਼ਿਰ ਹਾਂ ਪੰਜਾਬੀ ਸਾਹਿਤ ਦੀ ਝੋਲੀ ਪਾਏ | ਇਸ ਮੌਕੇ ਮਦਨ ਵੀਰਾ, ਡਾ. ਕਰਮਜੀਤ ਸਿੰਘ, ਕੁਲਤਾਰ ਸਿੰਘ ਕੁਲਤਾਰ, ਡਾ. ਮਨਮੋਹਨ ਸਿੰਘ ਤੀਰ, ਸਤੀਸ਼ ਕੁਮਾਰ, ਪਿ੍ੰਸੀਪਲ ਦਾਸ ਭਾਰਤੀ, ਪਿ੍ੰਸੀਪਲ ਗੁਰਦਿਆਲ ਸਿੰਘ ਫੁਲ, ਰਾਜ ਕੁਮਾਰ ਘਾਸੀਪੁਰੀਆ, ਡਾ. ਸੁਖਦੇਵ ਸਿੰਘ ਢਿੱਲੋਂ, ਤਿ੍ਪਤਾ ਕੇ ਸਿੰਘ, ਅੰਜੂ ਵੀ. ਰੱਤੀ, ਲੈਕ ਲਖਵਿੰਦਰ ਰਾਮ, ਹਰਵਿੰਦਰ ਸਾਹਬੀ, ਹਰਜਿੰਦਰ ਹਰਗੜ੍ਹੀਆ, ਡਾ. ਦਰਸ਼ਨ ਸਿੰਘ ਦਰਸ਼ਨ ਆਦਿ ਨੇ ਸ਼ਾਇਰ ਮਹਿੰਦਰ ਦੀਵਾਨਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਹੁਸ਼ਿਆਰਪੁਰ ਨਾਲ ਜੁੜੇ ਸ਼ਾਇਰ ਮਹਿੰਦਰ ਦੀਵਾਨਾ ਦਾ ਦਿਹਾਂਤ <br/> ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ ਕਾਬੂ
Ad Position 24