ਦਸੂਹਾ, 25 ਦਸੰਬਰ (ਕੌਸ਼ਲ)- ਵਿਧਾਨ ਸਭਾ ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਗਗਨ ਸਿੰਘ ਚੀਮਾ ਨੂੰ ਸੰਮਤੀ ਮੈਂਬਰ ਚੁਣੇ ਜਾਣ 'ਤੇ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਇਲਾਕੇ ਦੇ ਸਰਪੰਚਾਂ, ਪੰਚਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਗਗਨ ਸਿੰਘ ਚੀਮਾ ਨੂੰ ਵਧਾਈਆਂ ਦਿੱਤੀਆਂ ਗਈਆਂ | ਸਮਾਰੋਹ ਨੂੰ ਸੰਬੋਧਨ ਕਰਦਿਆਂ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਕਿ ਗਗਨ ਸਿੰਘ ਚੀਮਾ ਇੱਕ ਮਿਹਨਤੀ, ਇਮਾਨਦਾਰ ਅਤੇ ਲੋਕਾਂ ਨਾਲ ਜੁੜਿਆ ਹੋਇਆ ਵਿਅਕਤੀ ਹੈ | ਉਨ੍ਹਾਂ ਕਿਹਾ ਕਿ ਸੰਮਤੀ ਮੈਂਬਰ ਵਜੋਂ ਗਗਨ ਸਿੰਘ ਚੀਮਾ ਪਿੰਡਾਂ ਦੇ ਵਿਕਾਸ, ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ | ਵਿਧਾਇਕ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਾਂਗੀਣ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਸੰਮਤੀ ਮੈਂਬਰਾਂ, ਸਰਪੰਚਾਂ ਅਤੇ ਪੰਚਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਨੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਸੰਮਤੀ ਮੈਂਬਰਾਂ ਨਾਲ ਮਿਲ-ਜੁਲ ਕੇ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ | ਇਸ ਮੌਕੇ ਗਗਨ ਸਿੰਘ ਚੀਮਾ ਨੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਅਤੇ ਹਾਜ਼ਰ ਸਭ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੰੂ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ, ਨੌਜਵਾਨਾਂ ਲਈ ਮੌਕੇ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਉਨ੍ਹਾਂ ਦੀ ਪਹਿਲ ਹੋਵੇਗੀ | ਸਮਾਰੋਹ ਦੌਰਾਨ ਸਰਪੰਚ ਸੁਖਵਿੰਦਰ ਵਿਰਕ, ਸਰਪੰਚ ਤਰਲੋਚਨ ਚੀਮਾ, ਸਰਪੰਚ ਅਵਤਾਰ ਸਿੰਘ, ਸਰਪੰਚ ਰਾਜਵੀਰ ਕਾਹਲੋਂ, ਸਰਪੰਚ ਭੁਪਿੰਦਰ ਸਿੰਘ ਬਣਿਆਲ, ਸਰਪੰਚ ਸੁਰਜੀਤ ਸਿੰਘ, ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਦਿਨੇਸ਼, ਸਰਪੰਚ ਰਾਮ ਸਿੰਘ, ਪ੍ਰਤਾਪ ਸਿੰਘ ਚੀਮਾ, ਸੁਰਿੰਦਰ ਸਿੰਘ ਚੀਮਾ, ਹਰਜੀਤ ਸਿੰਘ ਸੰਘੇੜਾ, ਭਾਗਮਲ, ਹਰਮਨ ਮੱਲ੍ਹੀ, ਜਰਨੈਲ ਸਿੰਘ ਬਾਜਵਾ (ਪੰਚ), ਅਨੂਪ ਸਿੰਘ (ਪੰਚ), ਸਾਬੀ ਮੱਲ੍ਹੀ, ਅਮਰਨਾਥ, ਦਿਲਬਾਗ, ਇੰਦਰਜੀਤ, ਲਾਡੀ, ਮੋਹਿੰਦਰ, ਲਵ ਬਾਜਵਾ, ਰਾਜੂ ਘੁੰਮਣ, ਮਨੀ, ਜਸਪਾਲ ਸਿੰਘ, ਮੀਨੂ ਕੋਟਲੀ, ਸਾਹੀ ਅਤੇ ਧਾਮੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਅੰਤ ਵਿਚ ਸਮਾਰੋਹ ਸਫਲਤਾ-ਪੂਰਵਕ ਸੰਪੰਨ ਹੋਇਆ ਅਤੇ ਹਾਜ਼ਰ ਸਾਰਿਆਂ ਵਲੋਂ ਗਗਨ ਸਿੰਘ ਚੀਮਾ ਦੇ ਉਜਲੇ ਭਵਿੱਖ ਦੀ ਕਾਮਨਾ ਕੀਤੀ ਗਈ |