ਟਾਂਡਾ ਉੜਮੁੜ, 25 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਤੇ ਮਾਤਾ ਗੁਜ਼ਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਮਾਈ ਅੰਮੀ ਜੀ ਪਿੰਡ ਨੰਗਲ ਖੁੰਗਾ ਵਿਖੇ ਦੂਸਰਾ ਮਹਾਨ ਸ਼ਹੀਦੀ ਸਮਾਗਮ 28 ਤੇ 29 ਦਸੰਬਰ ਨੂੰ ਕਰਵਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਸੇਵਾਦਾਰਾਂ ਨੇ ਦੱਸਿਆ ਕਿ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਤੋਂ ਬਾਬਾ ਹਰਚਰਨ ਸਿੰਘ ਖ਼ਾਲਸਾ ਜੀ ਦੇ ਸਹਿਯੋਗ ਅਤੇ ਸੰਗਤਾਂ ਦੇ ਉੱਦਮ ਉਪਰਾਲੇ ਨਾਲ ਕਰਵਾਏ ਜਾ ਰਹੇ ਸਮਾਗਮ ਦੌਰਾਨ 28 ਦਸੰਬਰ ਨੂੰ ਸ਼ਹੀਦੀ ਦਿਹਾੜਿਆਂ ਸਬੰਧੀ ਚੱਲ ਰਹੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ | ਇਸ ਤੋਂ ਇਲਾਵਾ 29 ਦਸੰਬਰ ਨੂੰ ਸ਼ਾਮ 4 ਵਜੇ ਤੋਂ 9 ਵਜੇ ਤੱਕ ਕਰਵਾਏ ਜਾ ਰਹੇ ਇਸ ਮੌਕੇ ਰਾਗੀ ਢਾਡੀ ਅਤੇ ਕਥਾਵਾਚਕ ਸਿੰਘ ਸਮੂਹ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕਰਨਗੇ | ਪ੍ਰਬੰਧਕ ਸੇਵਾਦਾਰਾਂ ਨੇ ਦੱਸਿਆ ਕਿ ਸਮਾਗਮ ਸਬੰਧੀ ਸਮੁੱਚੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ |