ਅੱਡਾ ਸਰਾਂ, 25 ਦਸੰਬਰ (ਮਸੀਤੀ)-ਗੁਰਦੁਆਰਾ ਬੇਗਮਪੁਰਾ ਸਾਹਿਬ ਪ੍ਰਬੰਧਕ ਕਮੇਟੀ ਨਗਰ ਪੰਚਾਇਤ ਪਿੰਡ ਬਾਬਕ ਵਲੋਂ ਗੁਰੂ ਘਰ ਵਿਚ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਦੇ ਨਾਲ ਮਾਤਾ ਗੁਜਰ ਕੌਰ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾ ਰਹੇ ਸਫਰ-ਏ-ਸ਼ਹਾਦਤ ਸਾਲਾਨਾ ਧਾਰਮਿਕ ਦੌਰਾਨ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਇਹ ਨਗਰ ਕੀਰਤਨ ਜੈਕਾਰਿਆਂ ਨਾਲ ਸ਼ੁਰੂ ਹੋਇਆ, ਜਿਸ ਦਾ ਪਿੰਡ ਬਾਬਕ, ਘੋੜੇਵਾਹਾ, ਦਰੀਆ, ਕੰਧਾਲਾ ਜੱਟਾਂ, ਚੱਕ, ਅੱਡਾ ਸਰਾਂ, ਰਾਮਪੁਰ, ਧੂਤਾ, ਨੈਨੋਵਾਲ ਵੈਦ, ਮੁਰਾਦਪੁਰ ਨਰਿਆਲ ਅਤੇ ਝੱਜ਼ ਵਿਖੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ ਤੇ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ | ਇਸ ਦੌਰਾਨ ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਇਤਿਹਾਸ ਰਾਹੀਂ ਨਿਹਾਲ ਕੀਤਾ | ਨਗਰ ਕੀਰਤਨ 'ਚ ਗਤਕਾ ਅਖਾੜਾ ਦੇ ਮੈਂਬਰਾਂ ਨੇ ਗਤਕੇ ਦੇ ਜੌਹਰ ਦਿਖਾਏ | ਨਗਰ ਕੀਰਤਨ 'ਚ ਬਾਬਾ ਮੱਖਣ ਸਿੰਘ ਦਰੀਆਂ ਵਾਲਿਆਂ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ |