ਟਾਂਡਾ ਉੜਮੁੜ, 25 ਦਸੰਬਰ (ਭਗਵਾਨ ਸਿੰਘ ਸੈਣੀ)- ਬਲਾਕ ਟਾਂਡਾ ਅਧੀਨ ਪੈਂਦੇ ਭੂਲਪੁਰ ਦੇ ਗੁਰਦਵਾਰਾ ਸ਼ਹੀਦਾਂ ਵਿਖੇ ਧੰਨ-ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਕੁਲਦੀਪ ਸਿੰਘ ਅਤੇ ਕੁਲਜੀਤ ਸਿੰਘ ਭੂਲਪੁਰ ਦੀ ਅਗਵਾਈ 'ਚ ਕਰਵਾਏ ਗਏ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਇਲਾਕੇ ਦੀਆਂ ਸੰਗਤਾਂ ਵਲੋਂ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਲੜੀਵਾਰ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ, ਉਪਰੰਤ ਪ੍ਰਸਿੱਧ ਕੀਰਤਨੀ ਜਥੇਆ ਅਤੇ ਬੀਬੀਆਂ ਦੇ ਢਾਡੀ ਜੱਥੇ ਵਲੋਂ ਸਿੱਖ ਇਤਿਹਾਸ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ ਗਿਆ | ਇਸ ਮੌਕੇ ਆਈਆਂ ਹੋਈਆਂ ਧਾਰਮਿਕ ਸਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਇਸ ਮੌਕੇ ਪਿੰਡ ਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ |