ਹੁਸ਼ਿਆਰਪੁਰ, 25 ਦਸੰਬਰ (ਨਰਿੰਦਰ ਸਿੰਘ ਬੱਡਲਾ)-ਖਾਲਸਾ ਕੋ-ਐਜੂਕੇਸ਼ਨ ਸਕੂਲ ਬੱਡੋਂ ਵਿਖੇ ਸ਼ੋ੍ਰਮਣੀ ਕਮੇਟੀ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨਾਲ ਸੰਬੰਧਿਤ ਕਵਿਤਾਵਾਂ ਅਤੇ ਵਾਰਾਂ ਦਾ ਗਾਇਨ ਕੀਤਾ | ਇਸ ਮੌਕੇ ਸਕੂਲ ਪਿ੍ੰ. ਸੁਖਇੰਦਰ ਸਿੰਘ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਹਿਬਜ਼ਾਦਿਆਂ ਨੇ ਛੋਟੀ ਉਮਰ 'ਚ ਧਰਮ ਦੀ ਰਾਖੀ ਲਈ ਸ਼ਹਾਦਤ ਦਾ ਜਾਮ ਪੀ ਕੇ ਛੋਟੀਆਂ ਜਿੰਦਾ ਤੇ ਵੱਡੇ ਸਾਕੇ ਕੀਤੇ ਸਨ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਖ਼ਾਤਰ ਸਾਰੇ ਪਰਿਵਾਰ ਨੂੰ ਵੀ ਦੇਸ਼ ਤੇ ਕੌਮ ਤੋਂ ਵਾਰ ਦਿੱਤਾ ਸੀ, ਜਿਸਦੀ ਮਿਸਾਲ ਇਤਿਹਾਸ 'ਚ ਕਿਤੇ ਹੋਰ ਨਹੀਂ ਮਿਲਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪੇ੍ਰਰਿਤ ਕਰਦਿਆਂ ਕਿਹਾ ਕਿ ਇਨ੍ਹਾਂ ਲਾਸਾਨੀ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਸੱਚਾ ਸੁੱਚਾ ਜੀਵਨ ਬਸਰ ਕਰਨਾ ਚਾਹੀਦਾ ਹੈ | ਇਸ ਮੌਕੇ ਬੱਚਿਆਂ ਨੂੰ ਗੁਰਦੁਆਰਾ ਸ਼ਹੀਦਾਂ ਮਾਹਿਲਪੁਰ ਦੇ ਦਰਸ਼ਨ ਦੀਦਾਰੇ ਵੀ ਕਰਵਾਏ ਗਏ | ਇਸ ਮੌਕੇ ਸਮੂਹ ਪ੍ਰਬੰਧਕ ਕਮੇਟੀ ਦੇ ਸਮੂਹ ਸਟਾਫ਼ ਵੱਲੋਂ ਵੀ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਨਮਨ ਕਰਦਿਆਂ ਆਪਣੀ ਸ਼ਰਧਾ ਇਜ਼ਹਾਰ ਕੀਤਾ |