ਦਸੂਹਾ, 25 ਦਸੰਬਰ (ਕੌਸ਼ਲ)- ਜਗਤ ਜਯੋਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਸ਼ਹੀਦ ਵਿਖੇ ਦੋ ਦਿਨਾਂ ਸਾਲਾਨਾ ਖੇਡ ਮੇਲੇ ਦੇ ਆਖਰੀ ਦਿਨ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਅਤੇ ਜੋਸ਼ ਨਾਲ ਹਿੱਸਾ ਲਿਆ | ਆਪਣੇ ਸਕੂਲ ਦੇ ਡੀਪੀਈ, ਮੈਡਮ ਰਾਜਵੰਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਅੰਡਰ-17 ਅਤੇ ਅੰਡਰ-19 ਵਰਗਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ, 800 ਮੀਟਰ ਅਤੇ 1500 ਮੀਟਰ ਦੌੜ, ਰਿਲੇਅ ਦੌੜ, ਡਿਸਕਸ ਥਰੋ, ਕਬੱਡੀ, ਵਾਲੀਬਾਲ, ਖੋ-ਖੋ ਅਤੇ ਰੱਸਾਕਸ਼ੀ ਮੁਕਾਬਲਿਆਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਡਾਇਰੈਕਟਰ ਇਕਬਾਲ ਸਿੰਘ ਚੀਮਾ, ਚੇਅਰਮੈਨ ਰਵਿੰਦਰਪਾਲ ਸਿੰਘ ਚੀਮਾ, ਦਸ਼ਮੇਸ਼ ਸਕੂਲ ਪਿ੍ੰਸੀਪਲ ਮੈਡਮ ਜਗਜੀਤ ਕੌਰ, ਸਕੂਲ ਪਿ੍ੰਸੀਪਲ ਮੈਡਮ ਸ਼ਮਿਤਾ ਅਤੇ ਮੈਡਮ ਸੋਨੀਆ ਉੱਪਲ ਦੀ ਮੌਜੂਦਗੀ ਵਿਚ ਖੇਡ ਮੇਲੇ 'ਚ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੀਲਡਾਂ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਰੇ ਵਿਦਿਆਰਥੀਆਂ ਨੂੰ ਫਲ ਵੀ ਵੰਡੇ ਗਏ | ਸਕੂਲ ਡਾਇਰੈਕਟਰ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਖੇਡਣਾ ਵਿਦਿਆਰਥੀ ਜੀਵਨ ਲਈ ਜ਼ਰੂਰੀ ਹੈ | ਇਹ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਵਿਚ ਬਹੁਤ ਮਹੱਤਵਪੂਰਨ ਹਨ | ਇਹ ਬੱਚਿਆਂ ਨੂੰ ਆਪਣੇ ਜੀਵਨ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਅਤੇ ਪੜ੍ਹਾਈ ਵਿਚ ਉਨ੍ਹਾਂ ਦੀ ਰੁਚੀ ਨੂੰ ਜ਼ਿੰਦਾ ਰੱਖਣ ਲਈ ਪ੍ਰੇਰਿਤ ਕਰਦੇ ਹਨ | ਸਕੂਲ ਦੀ ਪਿ੍ੰਸੀਪਲ ਮੈਡਮ ਸ਼ਮਿਤਾ ਨੇ ਸਕੂਲ ਦੇ ਡੀਪੀਈ ਮੈਡਮ ਰਾਜਵੰਤ ਕੌਰ ਅਤੇ ਸਮੂਹ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੇ ਸਹਿਯੋਗ ਨਾਲ ਅਨੁਸ਼ਾਸਨ ਵਿੱਚ ਰਹਿ ਕੇ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ | ਇਸ ਮੌਕੇ ਸਕੂਲ ਸਟਾਫ਼ ਮੈਡਮ ਵਿਜੇ ਲਕਸ਼ਮੀ, ਹਰਪ੍ਰੀਤ ਕੌਰ, ਮਨਦੀਪ ਕੌਰ, ਸਿੰਮੀ, ਮਨਜੋਤ ਕੌਰ, ਰਮਨਦੀਪ ਕੌਰ, ਕੋਮਲਪ੍ਰੀਤ, ਪੂਨਮ, ਰਮੀਨਾ, ਸਰਬਜੀਤ, ਗੋਲਡੀ ਠਾਕੁਰ, ਰਵਿੰਦਰ ਕੁਮਾਰ, ਅਵਤਾਰ ਸਿੰਘ, ਰਣਜੀਤ ਕੌਰ, ਜਸਪ੍ਰੀਤ ਕੌਰ, ਬਲਜਿੰਦਰ, ਸਿਮਰਨ, ਨਵਜੋਤ ਕੌਰ, ਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ |