12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ 'ਸਫਰ-ਏ-ਸ਼ਹਾਦਤ' ਸ਼ਹੀਦੀ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 26-12-2025
ਹੁਸ਼ਿਆਰਪੁਰ, 25 ਦਸੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ 'ਸਫਰ-ਏ-ਸ਼ਹਾਦਤ ਸ਼ਹੀਦੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਨਰਸਰੀ ਤੋਂ ਯੂ.ਕੇ.ਜੀ. ਜਮਾਤ ਦੇ ਬੱਚਿਆਂ ਦੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਵੀ ਸ਼ਾਮਲ ਹੋਏ | ਇਸ ਸਮਾਗਮ ਵਿਚ ਨਰਸਰੀ ਤੋਂ ਦੂਸਰੀ ਜਮਾਤ ਦੇ ਵਿਦਿਆਰਥੀਆਂ ਵੱਲੋਂ ਕਵੀਸ਼ਰੀ ਤੇ ਸ਼ਬਦ ਗਾਇਨ ਕਰਕੇ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ | ਸਕੂਲ ਦੀ ਗੱਤਕਾ ਟੀਮ ਵੱਲੋਂ ਗੱਤਕਾ ਦੇ ਜੌਹਰ ਵੀ ਦਿਖਾਏ ਗਏ | ਇਸ ਮੌਕੇ ਸਕੂਲ ਦੇ ਪਿ੍ੰ. ਪਰਮਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ ਅਤੇ ਵਿਦਿਆਰਥੀਆਂ ਨੂੰ ਸ਼ਹੀਦੀ ਸਮਾਗਮਾਂ ਤੋਂ ਸੇਧ ਲੈਣ ਦੀ ਪ੍ਰੇਰਨਾ ਵੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਦੇ ਸਦਕਾ ਹੀ ਅੱਜ ਸਿੱਖ ਕੌਮ ਦਾ ਪਰਚਮ ਪੂਰੀ ਦੁਨੀਆ 'ਤੇ ਲਹਿਰਾ ਰਿਹਾ ਹੈ | ਉਨ੍ਹਾਂ ਇਸ ਮੌਕੇ ਬੱਚਿਆਂ ਦੇ ਮਾਤਾ-ਪਿਤਾ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਮਹਾਨ ਵਿਰਸੇ ਤੋਂ ਬੱਚਿਆਂ ਨੂੰ ਜਾਣੂ ਕਰਵਾਉਣ | ਇਸ ਮੌਕੇ ਸਮੂਹ ਸਟਾਫ਼ ਵੀ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਫਾਸਟ ਫੂਡ ਸਟਾਲ ਉੱਦਮੀ ਦਾ ਸਿਖਲਾਈ ਕੋਰਸ ਸ਼ੁਰੂ <br/> ਅਗਲੀ ਖ਼ਬਰ ਬਾਰ ਐਸੋਸੀਏਸ਼ਨ ਭੁਲੱਥ ਵਲੋਂ ਵਕੀਲਾਂ ਦੀਆਂ ਗੱਡੀਆਂ ਲਈ ਸਟਿੱਕਰ ਜਾਰੀ
Ad Position 24