11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਖ਼ਾਲਸਾ ਕਾਲਜ ਨੇ ਸਾਹਿਬਜ਼ਾਦਿਆਂ ਦੀ ਯਾਦ 'ਚ ਗੁਰਮਤਿ ਚੇਤਨਾ ਮਾਰਚ ਕੱਢਿਆ <br/>

Ad Position 21
No active advertisement
ਅਜੀਤ ਡੈਸਕ 26-12-2025
ਗੜ੍ਹਦੀਵਾਲਾ, 25 ਦਸੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਗੜ੍ਹਦੀਵਾਲਾ ਸ਼ਹਿਰ ਵਿਚ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਸਬੰਧਿਤ ਵਿਦਿਆਰਥੀਆਂ ਨੇ ਸ਼ਹੀਦੀ ਸਬੰਧੀ ਹੱਥਾਂ ਵਿਚ ਬੈਨਰ ਅਤੇ ਤਖ਼ਤੀਆਂ ਫੜ ਕੇ 'ਗੁਰਮਤਿ ਚੇਤਨਾ ਮਾਰਚ' ਕੱਢਿਆ | ਜਿਸ ਦੌਰਾਨ ਦੌਰਾਨ ਵਿਦਿਆਰਥੀਆਂ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਸੰਬੰਧਿਤ ਸ਼ਬਦ ਗਾਇਨ ਤੇ ਸਤਿਨਾਮ-ਵਾਹਿਗੁਰੂ ਦਾ ਜਾਪ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹੀਦੀ ਅਜੋਕੀ ਪੀੜ੍ਹੀ ਨੂੰ ਜ਼ਬਰ-ਜ਼ੁਲਮ ਦਾ ਡਟ ਕੇ ਮੁਕਾਬਲਾ ਕਰਨ ਦੀ ਪ੍ਰੇਰਨਾ ਦਿੰਦੀ ਹੈ | ਉਨਾਂ ਕਿਹਾ ਕਿ ਮਾਤਾ ਗੁਜਰ ਕੌਰ ਜੀ ਨੇ ਜਿਸ ਦਲੇਰੀ ਅਤੇ ਨਿਡਰਤਾ ਨਾਲ ਧਰਮ ਦੀ ਖ਼ਾਤਰ ਸ਼ਹਾਦਤ ਦਿੱਤੀ, ਉਸ ਵਰਗੀ ਉਦਾਹਰਣ ਸਮੁੱਚੇ ਸੰਸਾਰ ਵਿਚ ਨਹੀਂ ਮਿਲਦੀ | ਇਸ ਤੋਂ ਪਹਿਲਾਂ ਕਾਲਜ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਕਾਲਜ ਦੇ ਧਰਮ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਅਤੇ ਵਿਦਿਆਰਥੀਆਂ ਦੁਆਰਾ ਸ੍ਰੀ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ | ਜਦ ਕਿ ਇੰਟਰਨੈਸ਼ਨਲ ਪੰਥਕ ਕਵੀਸ਼ਰੀ ਜਥਾ ਭਾਈ ਗੁਰਜੀਤ ਸਿੰਘ ਭੱਠਲ ਭਾਈਕੇ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਸਬੰਧਿਤ ਗੁਰਇਤਿਹਾਸ ਸਰਵਣ ਕਰਵਾਇਆ | ਡਾ. ਮਨਜੀਤ ਕੌਰ ਬਾਜਵਾ ਨੇ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਦੇ ਸਫ਼ਰ ਨੂੰ ਸੰਖੇਪ ਵਿਚ ਬਿਆਨ ਕੀਤਾ | ਇਸ ਮੌਕੇ ਕਾਲਜ ਦਾ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵੀ. ਐਮ. ਆਰ. ਕੇ. ਬ੍ਰਾਂਚ ਮਾਹਿਲਪੁਰ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ <br/> ਅਗਲੀ ਖ਼ਬਰ ਜ਼ਿਲ੍ਹੇ 'ਚੋਂ ਅੱਵਲ ਰਹੀ ਵਿਦਿਆਰਥਣ ਤੇ ਗਣਿਤ ਅਧਿਆਪਕਾ ਸਨਮਾਨਿਤ <br/>
Ad Position 24