11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਚਮਕੌਰ ਦੇ ਸ਼ਹੀਦ ਸਿੰਘਾਂ ਦੀ ਯਾਦ 'ਚ ਕੀਰਤਨ ਦਰਬਾਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 26-12-2025
ਗੜ੍ਹਦੀਵਾਲਾ, 25 ਦਸੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਅਤੇ ਚਮਕੌਰ ਗੜ੍ਹੀ ਦੇ ਮਹਾਨ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਜਿਸ ਵਿਚ ਭਾਈ ਅਮੋਲਕ ਸਿੰਘ ਪ੍ਰੀਤਮਪੁਰਾ, ਭਾਈ ਰਾਜਵੀਰ ਸਿੰਘ ਬੋਦਲ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਮਨਜੀਤ ਸਿੰਘ ਦਸਮੇਸ਼ ਨਗਰ ਟਾਂਡਾ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਜਦ ਕਿ ਭਾਈ ਸੁਲੱਖਣ ਸਿੰਘ ਚੌਧਰਪੁਰ ਨੇ ਢਾਡੀ ਵਾਰਾਂ ਰਾਹੀਂ ਗੁਰ ਇਤਿਹਾਸ ਸਰਵਣ ਕਰਵਾਇਆ | ਸਮਾਗਮ ਦੌਰਾਨ ਭਾਈ ਜਸਵਿੰਦਰ ਸਿੰਗ ਧੁੱਗਾ ਅਤੇ ਡਾ. ਹਰਮਿੰਦਰ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ | ਇਸ ਮੌਕੇ ਭਾਈ ਆਤਮਾ ਸਿੰਘ, ਸਤਿੰਦਰ ਸਿੰਘ, ਪ੍ਰਭਦੀਪ ਸਿੰਘ ਕਾਲਕੱਟ, ਅਮਰਜੀਤ ਸਿੰਘ, ਇਕਜੋਤ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ, ਪਵਿੱਤਰ ਸਿੰਘ, ਪ੍ਰਭਜੋਤ ਸਿੰਘ, ਨਾਮਦੇਵ ਸਿੰਘ, ਗੁਰਦੇਵ ਸਿੰਘ, ਮਨਿੰਦਰ ਸਿੰਘ, ਅਵਤਾਰ ਸਿੰਘ, ਦਲਜੀਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਹਰਨਾਮ ਸਿੰਘ ਰਾਮਪੁਰ ਖੇੜਾ ਦੀ ਬਰਸੀ ਸੰਬੰਧੀ ਧੁੱਗਾ ਕਲਾਂ 'ਚ ਮੀਟਿੰਗ <br/> ਅਗਲੀ ਖ਼ਬਰ ਵੀ. ਐਮ. ਆਰ. ਕੇ. ਬ੍ਰਾਂਚ ਮਾਹਿਲਪੁਰ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ <br/>
Ad Position 24