06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਸਾਲਾਨਾ ਸਮਾਗਮ ਅਤੇ ਕੀਰਤਨ ਦਰਬਾਰ 28 ਨੂੰ <br/>

Ad Position 21
No active advertisement
ਅਜੀਤ ਡੈਸਕ 27-12-2025
ਟਾਡਾਂ ਉੜਮੁੜ, 26 ਦਸੰਬਰ (ਭਗਵਾਨ ਸਿੰਘ ਸੈਣੀ)- ਬਲਾਕ ਟਾਂਡਾ ਅਧੀਨ ਪੈਂਦੇ ਗੁਰਦੁਆਰਾ ਸ਼ਹੀਦਾਂ ਪਿੰਡ ਭੂਲਪੁਰ ਵਿਖੇ ਧੰਨ-ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ ,ਭਾਈ ਸਤੀ ਦਾਸੀ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਸਲਾਨਾ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਮਿਤੀ 28 ਦਸੰਬਰ 2025 ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਭਾਈ ਕੁਲਦੀਪ ਸਿੰਘ ਫਰਾਂਸ ਅਤੇ ਕੁਲਜੀਤ ਸਿੰਘ ਬਿੱਟੂ ਨੇ ਦੱਸਿਆ ਕਿ ਧੰਨ-ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਪੁਰਬ ਸਬੰਧੀ 16 ਨਵੰਬਰ ਤੋਂ 28 ਦਸੰਬਰ ਤੱਕ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਨਿਰੰਤਰ ਜਾਰੀ ਹੈ | ਉਨ੍ਹਾਂ ਦੱਸਿਆ ਕਿ ਐਨ.ਆਰ.ਆਈ. ਵੀਰਾਂ ਅਤੇ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ਮਿਤੀ 28 ਦਸੰਬਰ ਦਿਨ ਐਤਵਾਰ ਨੂੰ ਵਿਸ਼ਾਲ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਹੋਵੇਗਾ ਜਿਸ ਵਿਚ ਭਾਈ ਹੀਰਾ ਸਿੰਘ ਖ਼ਾਲਸਾ, ਭਾਈ ਰਸ਼ਪਾਲ ਸਿੰਘ ਮਹਿਤਾ, ਭਾਈ ਜਸਵੰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਰਨੈਲ ਸਿੰਘ ਜੀ ਗੁਰਬਾਣੀ ਕੀਰਤਨ ਕਥਾ ਅਤੇ ਸ਼ਹੀਦੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ ਤੇ ਸਿੱਖ ਇਤਿਹਾਸ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਣਗੇ | ਇਸ ਮੌਕੇ ਦੇਸ਼ ਵਿਦੇਸ਼ ਤੋਂ ਭਾਰੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਨਗੀਆਂ |

Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰ ਕੌਰ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ <br/> ਅਗਲੀ ਖ਼ਬਰ ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 14ਵੀਂ ਲੜੀ ਦੇ ਭੋਗ ਭਲਕੇ <br/>
Ad Position 24
No active advertisement