06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਮਾਤਾ ਗੁਜਰ ਕੌਰ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ <br/>

Ad Position 21
No active advertisement
ਅਜੀਤ ਡੈਸਕ 27-12-2025
ਟਾਂਡਾ ਉੜਮੁੜ, 26 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਜ਼ਿਲ੍ਹਾ ਸਿਟੀ ਪੈੱ੍ਰਸ ਕਲੱਬ ਟਾਂਡਾ ਵਲੋਂ ਪ੍ਰਧਾਨ ਤਰਸੇਮ ਪੱਪੂ ਦੀ ਅਗਵਾਈ ਵਿਚ ਸਾਰੇ ਪੱਤਰਕਾਰਾਂ ਵਲੋਂ ਮਿਲ ਕਿ ਮਾਤਾ ਗੁਜ਼ਰ ਕੌਰ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹੀਦੀ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਪੱਤਰਕਾਰਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਸਾਡੇ ਗੁਰੂ ਪਿਤਾ ਨੇ ਸਾਡੀ ਕੌਮ ਲਈ ਸਾਰਾ ਸਰਬੰਸ ਵਾਰ ਦਿੱਤਾ | ਉਨ੍ਹਾਂ ਦੀਆਂ ਇਨ੍ਹਾਂ ਕੁਰਬਾਨੀਆਂ ਦੀ ਮਿਸਾਲ ਦੁਨੀਆ ਵਿਚ ਹੋਰ ਕਿਧਰੇ ਵੀ ਨਜ਼ਰ ਨਹੀਂ ਆਉਂਦੀ | ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਜੁਗਾਂ ਜੁਗਾਂ ਤੱਕ ਨੌਜਵਾਨਾਂ ਨੂੰ ਪ੍ਰੇਰਿਤ ਕਰਦੇ ਰਹੇਗੀ ਕਿ ਹੱਕ, ਸੱਚ ਅਤੇ ਧਰਮ ਦੀ ਰਾਖੀ ਦੇ ਲਈ ਹਮੇਸ਼ਾ ਅਡੋਲ ਰਹਿਣਾ ਚਾਹੀਦਾ ਹੈ | ਕਿਸੇ ਤਰ੍ਹਾਂ ਦਾ ਵੀ ਲਾਲਚ ਸਾਡੇ ਧਰਮ ਤੋਂ ਸਾਨੂੰ ਵੱਖ ਨਹੀਂ ਕਰ ਸਕਦਾ | ਇਸ ਮੌਕੇ ਵਿਧਾਇਕ ਜਸਬੀਰ ਸਿੰਘ ਰਾਜਾ, ਰਜਿੰਦਰ ਸਿੰਘ ਮਾਰਸ਼ਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਸੰਗਤ ਸਿੰਘ ਗਿਲਜੀਆਂ ਸਾਬਕਾ ਮੰਤਰੀ ਪੰਜਾਬ, ਸਮਾਜ ਸੇਵੀ ਸੁਖਵਿੰਦਰ ਸਿੰਘ ਅਰੋੜਾ, ਹਰਮੀਤ ਸਿੰਘ ਅÏਲਖ ਆਪ ਆਗੂ, ਸੋਨੰੂ ਖੰਨਾ, ਜੱਸੀ, ਭਗਵਾਨ ਸਿੰਘ ਸੈਣੀ, ਕੁਲਬੀਰ ਸਿੰਘ ਗੁਰਾਇਆ, ਗੁਰਪ੍ਰੀਤ ਸਿੰਘ, ਤੇਜਿੰਦਰ ਸਿੰਘ, ਰਵਿੰਦਰ ਸਿੰਘ, ਸਾਹਿਬ ਸਿੰਘ, ਅਨਿਲ ਧੀਮਾਨ, ਜਸਪ੍ਰੀਤ ਸੈਣੀ, ਬਲਜੀਤ ਸੈਣੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਵ.ਦਵਿੰਦਰ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਫੁਗਲਾਣਾ ਦੇ ਦੂਜੇ ਦਿਨ ਹੋਏ ਰੋਚਕ ਮੁਕਾਬਲੇ <br/> ਅਗਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਸਾਲਾਨਾ ਸਮਾਗਮ ਅਤੇ ਕੀਰਤਨ ਦਰਬਾਰ 28 ਨੂੰ <br/>
Ad Position 24
No active advertisement