06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਕੀਰਤਨ ਦਰਬਾਰ ਅੱਜ

Ad Position 21
No active advertisement
ਅਜੀਤ ਡੈਸਕ 27-12-2025
ਗੜ੍ਹਦੀਵਾਲਾ, 26 ਦਸੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖਾਲਸਾ ਰਮਦਾਸਪੁਰ ਵਲੋਂ ਪਿੰਡ ਥੇਂਦਾ, ਚਿੱਪੜਾ, ਹਰਦੋਪੱਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ 'ਚ ਗੁਰਦੁਆਰਾ ਸਿੰਘ ਸਭਾ ਥੇਂਦਾ ਵਿਖੇ 27 ਦਸੰਬਰ ਨੂੰ ਸ਼ਾਮ 5 ਵਜੇ ਤੋਂ ਦੇਰ ਰਾਤ ਤੱਕ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਭਾਈ ਰਵਿੰਦਰ ਸਿੰਘ ਜਲੰਧਰ, ਭਾਈ ਮੋਹਣ ਸਿੰਘ ਬਾਹਲੇ, ਭਾਈ ਮਨਜੀਤ ਸਿੰਗ ਦਸ਼ਮੇਸ਼ ਨਗਰ ਟਾਂਡਾ ਅਤੇ ਢਾਡੀ ਸੁਖਵਿੰਦਰ ਸਿੰਘ ਮੰਢਾਲੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਢਾਡੀ ਵਾਰਾਂ ਸਰਵਣ ਕਰਵਾਉਣਗੇ | ਇਹ ਜਾਣਕਾਰੀ ਭਾਈ ਜਸਵਿੰਦਰ ਸਿੰਘ ਧੁੱਗਾ ਅਤੇ ਭਾਈ ਕਰਨੈਲ ਸਿੰਘ ਸੋਢੀ ਵਲੋਂ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਬਹਿਲ ਗੋਤ ਦਾ ਜੋੜ ਮੇਲਾ ਸ਼ਾਮਚੁਰਾਸੀ ਵਿਖੇ ਕੱਲ੍ਹ <br/>
Ad Position 24
No active advertisement