06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੰਦਾਚੌਰ ਵਿਖੇ ਸ਼ਹੀਦੀ ਹਫ਼ਤਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 27-12-2025
ਬੁੱਲ੍ਹੋਵਾਲ, 26 ਦਸੰਬਰ (ਲੁਗਾਣਾ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੰਦਾਚੌਰ ਵਿਖੇ ਪਿ੍ੰਸੀਪਲ ਹਰਕੀਰਤ ਕੌਰ ਦੀ ਅਗਵਾਈ ਹੇਠ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ, ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਹਫ਼ਤਾ ਮਨਾਇਆ ਗਿਆ | ਇਸ ਦੌਰਾਨ ਸਕੂਲ ਦੇ ਸਟਾਫ਼ ਅਤੇ ਬੱਚਿਆਂ ਦੁਆਰਾ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਸਕੂਲ ਦੇ ਬੱਚਿਆਂ ਵਲੋਂ ਸ਼ਬਦ ਗਾਇਨ, ਭਾਸ਼ਣ, ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਕਵਿਤਾਵਾਂ ਆਦਿ ਪੇਸ਼ ਕੀਤੀਆਂ ਗਈਆਂ | ਇਸ ਦੌਰਾਨ ਸਕੂਲ ਮੈਂਬਰ ਇੰਚਾਰਜਾਂ ਉਜਾਗਰ ਸਿੰਘ, ਹਿੰਮਤ ਸਿੰਘ, ਅਵਤਾਰ ਸਿੰਘ ਕਪੂਰ ਅਤੇ ਜਤਿੰਦਰ ਸਿੰਘ ਲਾਲੀ ਬਾਜਵਾ ਵਲੋਂ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ |

Ad Position 22
No active advertisement
ਪਿਛਲੀ ਖ਼ਬਰ ਲੇਬਰ ਪਾਰਟੀ ਨੇ ਸਹਾਇਕ ਕਮਿਸ਼ਨਰ ਰਾਹੀਂ ਚੀਫ਼ ਸਕੱਤਰ ਪੰਜਾਬ ਨੂੰ ਭੇਜਿਆ ਮੰਗ ਪੱਤਰ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24
No active advertisement