05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਅੰਤਰ-ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ 'ਚ ਹੁਸ਼ਿਆਰਪੁਰ ਨੇ ਕਪੂਰਥਲਾ ਨੂੰ ਹਰਾਇਆ <br/>

Ad Position 21
No active advertisement
ਅਜੀਤ ਡੈਸਕ 27-12-2025
ਹੁਸ਼ਿਆਰਪੁਰ, 26 ਦਸੰਬਰ (ਹਰਪ੍ਰੀਤ ਕੌਰ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਏ ਅੰਡਰ-14 ਲੜਕਿਆਂ ਦੇ ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਵਿਚ ਹੁਸ਼ਿਆਰਪੁਰ ਦੀ ਟੀਮ ਨੇ ਕਪੂਰਥਲਾ ਦੀ ਟੀਮ ਨੂੰ 8 ਵਿਕਟਾਂ ਨਾਲ ਹਰਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸਕੱਤਰ ਡਾ. ਰਮਨ ਘਈ ਨੇ ਦੱਸਿਆ ਕਿ ਹੁਸ਼ਿਆਰਪੁਰ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਲਿਆ | ਕਪੂਰਥਲਾ ਦੀ ਟੀਮ 33.4 ਓਵਰਾਂ ਵਿਚ 123 ਰਨ ਬਣਾ ਕੇ ਆਊਟ ਹੋ ਗਈ | 124 ਰਨਾਂ ਦਾ ਟੀਚਾ ਲੈ ਕੇ ਮੈਦਾਨ 'ਚ ਉੱਤਰੀ ਹੁਸ਼ਿਆਰਪੁਰ ਦੀ ਟੀਮ ਨੇ 25.2 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ 'ਤੇ 127 ਰਨ ਬਣਾ ਕੇ ਇਹ ਮੈਚ ਜਿੱਤ ਲਿਆ | ਡਾ. ਘਈ ਨੇ ਦੱਸਿਆ ਕਿ ਹੁਸ਼ਿਆਰਪੁਰ ਦਾ ਅਗਲਾ ਮੁਕਾਬਲਾ 28 ਦਸੰਬਰ ਨੂੰ ਫਤਿਹਗੜ੍ਹ ਸਾਹਿਬ ਦੀ ਟੀਮ ਨਾਲ ਹੁਸ਼ਿਆਰਪੁਰ ਵਿਚ ਹੋਵੇਗਾ | ਇਸ ਜਿੱਤ ਲਈ ਐਸੋਸੀਏਸ਼ਨ ਦੇ ਪ੍ਰਧਾਨ ਡਾ. ਦਲਜੀਤ ਖੇਲਾ, ਵਿਵੇਕ ਸਾਹਨੀ, ਡਾ. ਪੰਕਜ ਸ਼ਿਵ, ਜ਼ਿਲ੍ਹਾ ਮੁੱਖ ਕੋਚ ਦਲਜੀਤ ਸਿੰਘ, ਜੂਨੀਅਰ ਕੋਚ ਦਲਜੀਤ ਧੀਮਾਨ, ਪੰਕਜ ਪਿੰਕਾ, ਦਵਿੰਦਰ ਕੌਰ ਕਲਿਆਣ, ਨਿਕਿਤਾ ਕੁਮਾਰੀ ਆਦਿ ਨੇ ਵੀ ਜੇਤੂ ਟੀਮ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਡਾ: ਹਰੀਸ਼ ਬੱਸੀ 'ਇੰਡੀਅਨ ਮੈਡੀਕਲ ਐਸੋਸੀਏਸ਼ਨ ਹੁਸ਼ਿਆਰਪੁਰ' ਦੇ ਪ੍ਰਧਾਨ ਬਣੇ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ 'ਚ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ <br/>
Ad Position 24
No active advertisement