05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਡਾ: ਹਰੀਸ਼ ਬੱਸੀ 'ਇੰਡੀਅਨ ਮੈਡੀਕਲ ਐਸੋਸੀਏਸ਼ਨ ਹੁਸ਼ਿਆਰਪੁਰ' ਦੇ ਪ੍ਰਧਾਨ ਬਣੇ <br/>

Ad Position 21
No active advertisement
ਅਜੀਤ ਡੈਸਕ 27-12-2025
ਹੁਸ਼ਿਆਰਪੁਰ, 26 ਦਸੰਬਰ (ਬਲਜਿੰਦਰਪਾਲ ਸਿੰਘ)-ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਜ਼ਿਲ੍ਹਾ ਹੁਸ਼ਿਆਰਪੁਰ ਦੀ ਚੋਣ ਹੋਈ | ਜਿਸ 'ਚ ਡਾ: ਹਰੀਸ਼ ਬੱਸੀ ਨੂੰ ਪ੍ਰਧਾਨ, ਡਾ: ਬਲਜੀਤ ਸੈਣੀ ਨੂੰ ਮੀਤ ਪ੍ਰਧਾਨ, ਡਾ: ਸੰਦੀਪ ਸਿੰਘ ਨੂੰ ਸੈਕਟਰੀ, ਡਾ: ਅਮਿਤ ਗੁਪਤਾ ਨੂੰ ਫਾਈਨਾਂਸ ਸੈਕਟਰੀ ਅਤੇ ਡਾ: ਗੁਰਸਿਮਰਨ ਤੇ ਡਾ: ਨਵਨੀਤ ਗੁਲਜ਼ਾਰ ਸਿੰਘ ਨੂੰ ਜੁਆਇੰਟ ਸਕੱਤਰ ਚੁਣਿਆ ਗਿਆ | ਇਸ ਮੌਕੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਪ੍ਰਧਾਨ ਡਾ: ਹਰੀਸ਼ ਬੱਸੀ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਡਾਕਟਰੀ ਪੇਸ਼ੇ 'ਚ ਆਉਣ ਵਾਲੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਕੋਸ਼ਿਸ਼ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਪੇਸ਼ੇ ਨਾਲ ਸਬੰਧਿਤ ਕਿਸੇ ਵੀ ਕੰਮ ਲਈ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਨਾਲ ਲੈ ਕੇ ਚਲਿਆ ਜਾਵੇ | ਇਸ ਮੌਕੇ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਡਾਕਟਰੀ ਦਾ ਪੇਸ਼ਾ ਸੇਵਾ ਭਾਵਨਾ ਵਾਲਾ ਪੇਸ਼ਾ ਹੈ, ਜਿਸ ਦੇ ਚੱਲਦਿਆਂ ਨਿੱਜੀ ਹਸਪਤਾਲਾਂ 'ਚ ਡਾਕਟਰਾਂ ਤੇ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕੋਈ ਹੁੱਲੜਬਾਜ਼ੀ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਖੱਬੀਆਂ ਪਾਰਟੀਆਂ ਤੇ ਜਨਤਕ ਜਥੇਬੰਦੀਆਂ ਵਲੋਂ ਡੀ.ਐਸ.ਪੀ. ਦਫ਼ਤਰ ਅੱਗੇ ਧਰਨਾ 30 ਨੂੰ ਅਗਲੀ ਖ਼ਬਰ ਅੰਤਰ-ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ 'ਚ ਹੁਸ਼ਿਆਰਪੁਰ ਨੇ ਕਪੂਰਥਲਾ ਨੂੰ ਹਰਾਇਆ <br/>
Ad Position 24
No active advertisement