24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਦੇਸੀ ਨਾਜਾਇਜ਼ ਪਿਸਤੌਲ ਸਮੇਤ ਕਾਬੂ <br/>

Ad Position 21
No active advertisement
ਅਜੀਤ ਡੈਸਕ 28-12-2025
ਦਸੂਹਾ, 27 ਦਸੰਬਰ (ਕੌਸ਼ਲ)- ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪਰਮਿੰਦਰ ਸਿੰਘ ਹੀਰ ਐਸ.ਪੀ (ਇਨਵੈਸਟੀਗੇਸ਼ਨ) ਹੁਸ਼ਿਆਰਪੁਰ ਤੇ ਬਲਵਿੰਦਰ ਸਿੰਘ ਜੋੜਾ ਡੀ.ਐਸ.ਪੀ .ਦਸੂਹਾ ਦੀਆਂ ਹਦਾਇਤਾਂ ਤਹਿਤ ਦਸੂਹਾ ਪੁਲਿਸ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ | ਇਸ ਕਾਰਵਾਈ ਤਹਿਤ ਐਸ.ਆਈ. ਬਲਜਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਏ.ਐਸ.ਆਈ. ਮਹਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਅਰੋਪੀ ਰੋਹਿਤ ਪੁੱਤਰ ਜੋਗਿੰਦਰ ਮਸੀਹ ਵਾਸੀ ਬਾਲਾ ਕੁਲੀਆ ਥਾਣਾ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕੀਤਾ ਗਿਆ | ਤਲਾਸ਼ੀ ਦੌਰਾਨ ਅਰੋਪੀ ਦੇ ਕਬਜ਼ੇ ਵਿੱਚੋਂ ਇੱਕ ਦੇਸੀ ਨਜਾਇਜ਼ ਪਿਸਤੌਲ 32 ਬੋਰ ਬਰਾਮਦ ਹੋਇਆ | ਪੁਲਿਸ ਵੱਲੋਂ ਅਰੋਪੀ ਖ਼ਿਲਾਫ਼ ਆਰਮਜ਼ ਐਕਟ ਤਹਿਤ ਥਾਣਾ ਦਸੂਹਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਗਿਰਫ਼ਤਾਰ ਕੀਤੇ ਗਏ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂਆਂ ਵਲੋਂ ਮਿਹਨਤੀ ਅਹੁਦੇਦਾਰਾਂ ਦਾ ਸਨਮਾਨ <br/> ਅਗਲੀ ਖ਼ਬਰ ਅਜਨਾਲਾ ਵਿਖੇ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ <br/>
Ad Position 24