25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੜ੍ਹਸ਼ੰਕਰ ਨੇੜੇ ਲੁਟੇਰਿਆਂ ਵਲੋਂ ਪੁਲਿਸ ਪਾਰਟੀ 'ਤੇ ਫਾਇਰਿੰਗ <br/>

Ad Position 21
No active advertisement
ਅਜੀਤ ਡੈਸਕ 28-12-2025
ਗੜ੍ਹਸ਼ੰਕਰ, 27 ਦਸੰਬਰ (ਧਾਲੀਵਾਲ)- ਗੜ੍ਹਸ਼ੰਕਰ ਨੇੜਲੇ ਪਿੰਡ ਰਾਮਪੁਰ ਬਿਲੜੋਂ ਵਿਖੇ ਜੰਗਲੀ ਰਕਬੇ 'ਚ ਗਸ਼ਤ ਕਰ ਰਹੀ ਪੁਲਿਸ ਪਾਰਟੀ 'ਤੇ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਵਲੋਂ ਫਾਇਰਿੰਗ ਕੀਤੇ ਜਾਣ, ਜਵਾਬੀ ਪੁਲਿਸ ਕਾਰਵਾਈ 'ਚ ਇਕ ਲੁਟੇਰੇ ਦੇ ਜਖ਼ਮੀ ਹੋਣ ਅਤੇ ਪੁਲਿਸ ਵਲੋਂ ਜਖ਼ਮੀ ਸਮੇਤ ਤਿੰਨ ਜਣਿਆਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਸਵੇਰੇ ਕਰੀਬ 10.30 ਵਜੇ ਇਕ ਬਿਨ੍ਹਾਂ ਨੰਬਰੀ ਪਲੈਟਿਨਾ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨ ਪਿੰਡ ਰਾਮਪੁਰ ਬਿਲੜੋਂ ਤੋਂ ਪਿੰਡ ਗੱਜ਼ਰ ਵੱਲ ਨੂੰ ਜਾ ਰਹੇ ਸੀ | ਇਸ ਦੌਰਾਨ ਸਾਹਮਣੇ ਤੋਂ ਐੱਸ.ਐੱਚ.ਓ. ਗੜ੍ਹਸ਼ੰਕਰ ਗਗਨਦੀਪ ਸਿੰਘ ਸੇਖੋਂ ਅਤੇ ਐੱਸ.ਐੱਚ.ਓ. ਮਾਹਿਲਪੁਰ ਰਮਨ ਸਿੰਘ ਸਮੇਤ ਪੁਲਿਸ ਪਾਰਟੀ ਰਾਮਪੁਰ ਬਿਲੜੋਂ ਸਾਈਡ ਨੂੰ ਆ ਰਹੇ ਸਨ | ਇਸ ਦੌਰਾਨ ਜਦੋਂ ਪੁਲਿਸ ਪਾਰਟੀ ਨੇ ਮੋਟਰਸਾਈਕਲ ਸਵਾਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੋਟਰਸਾਈਕਲ ਸਵਾਰਾਂ ਵਿਚੋਂ ਇਕ ਨੇ ਪੁਲਿਸ 'ਤੇ ਗੋਲੀ ਚਲਾ ਦਿੱਤੀ ਤਾਂ ਜੋ ਪੁਲਿਸ ਦੀ ਗੱਡੀ 'ਤੇ ਲੱਗੀ | ਪੁਲਿਸ ਪਾਰਟੀ ਵਲੋਂ ਹਵਾਈ ਫਾਇਰ ਕੀਤੇ ਜਾਣ 'ਤੇ ਮੋਟਰਸਾਈਕਲ ਸਵਾਰ ਵਲੋਂ ਚਲਾਈ ਦੂਜੀ ਗੋਲੀ ਏ.ਐੱਸ.ਆਈ. ਅਮਰਜੀਤ ਸਿੰਘ ਦੇ ਲੱਗੀ ਤੇ ਜਿਸਦੇ ਬੁਲਟ ਪਰੂਫ ਜੈਕਟ ਪਾਈ ਹੋਣ ਕਾਰਨ ਉਸਦਾ ਬਚਾਅ ਹੋ ਗਿਆ | ਇਸ ਦੌਰਾਨ ਪੁਲਿਸ ਵਲੋਂ ਜਵਾਬੀ ਕਾਰਵਾਈ 'ਚ ਗੋਲੀ ਲੱਗਣ ਨਾਲ ਇਕ ਵਿਅਕਤੀ ਜਖ਼ਮੀ ਹੋ ਗਿਆ | ਘਟਨਾ ਦੌਰਾਨ ਪਹੁੰਚੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਨੇ ਦੱਸਿਆ ਕਿ ਲੰਘੀ 16 ਦਸੰਬਰ ਨੂੰ ਮਾਹਿਲਪੁਰ ਵਿਖੇ ਤਿੰਨ-ਚਾਰ ਮੋਟਰਸਾਈਕਲ ਸਵਾਰਾਂ ਵਲੋਂ ਮਨੀ ਐਕਚੇਂਜਰ ਤੋਂ ਖੋਹ ਕੀਤੀ ਗਈ ਸੀ, ਇਸ ਦੌਰਾਨ 4 ਲੱਖ ਤੋਂ ਵਧੇਰੇ ਦੀ ਲੁੱਟ ਹੋਈ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ 'ਚ ਡੀ.ਐੱਸ.ਪੀ. ਦਲਜੀਤ ਸਿੰਘ ਖੱਖ ਦੀ ਅਗਵਾਈ ਹੇਠ ਟੀਮਾਂ ਬਣਾਕੇ ਲਗਾਤਾਰ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਸੀ ਤੇ ਲੁਟੇਰਿਆਂ ਦੇ ਗੈਂਗ ਦਾ ਇਕ ਵਿਅਕਤੀ ਦਿਲਵਾਰ ਸਿੰਘ ਨੂੰ ਕਾਬੂ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਲੋਂ ਸਦਰ ਹੁਸ਼ਿਆਰਪੁਰ ਵਿਖੇ ਵੀ ਇਕ ਲੁੱਟ ਦੀ ਘਟਨਾ ਨੂੰ ਅੰਜ਼ਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਉਨ੍ਹਾਂ ਦੱਸਿਆ ਕਿ ਲੁਟੇਰਿਆਂ ਵਲੋਂ ਫਿਰ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਬਾਰੇ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਜਿਸਦੇ ਸਬੰਧ ਵਿਚ ਪੁਲਿਸ ਵਲੋਂ ਟੀਮਾਂ ਬਣਾਕੇ ਪੈਟਰੋਲਿੰਗ ਕੀਤੀ ਜਾ ਰਹੀ ਸੀ ਜਿਸ ਦੌਰਾਨ ਗੜ੍ਹਸ਼ੰਕਰ ਦੇ ਪਿੰਡ ਰਾਮਪੁਰ ਬਿਲੜੋਂ ਦੇ ਸੁੰਨਸਾਨ ਇਲਾਕੇ ਵਿਚ ਬਿਨ੍ਹਾਂ ਨੰਬਰੀ ਮੋਟਰਸਾਈਕਲ ਸਵਾਰਾਂ ਨੇ ਪੁਲਿਸ ਦੇ ਇਸ਼ਾਰੇ 'ਤੇ ਰੁਕਣ ਦੀ ਬਜਾਏ ਪੁਲਿਸ ਪਾਰਟੀ 'ਤੇ ਗੋਲੀ ਚਲਾਈ ਗਈ | ਉਨ੍ਹਾਂ ਦੱਸਿਆ ਕਿ ਪੁਲਿਸ ਦੀ ਜਵਾਬੀ ਕਾਰਵਾਈ 'ਚ ਗੈਂਗ ਦੇ ਲੀਡਰ ਉਂਕਾਰ ਸਿੰਘ ਉਰਫ ਗੋਰਾ ਪੁ ੱਤਰ ਜੋਗਾ ਸਿੰਘ ਪੈਰ ਵਿਚ ਗੋਲੀ ਲੱਗਣ ਨਾਲ ਜਖ਼ਮੀ ਹੋ ਗਿਆ ਜਿਸਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਤੇ ਉਸਦੇ ਸਾਥੀ ਰਾਮ ਆਸਰਾ ਉਰਫ ਸ਼ੰਮੀ ਪੁੱਤਰ ਬਲਵੀਰ ਕੁਮਾਰ, ਅਰਮਾਨ ਉਰਫ ਗੂੰਗਾ ਪੁੱਤਰ ਜੋਗਾ ਸਿੰਘ ਨੂੰ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਦਿਲਾਵਰ ਸਿੰਘ ਸਮੇਤ ਇਹ ਚਾਰੇ ਜਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਸ਼ਹਿਬਾਜਪੁਰ ਦੇ ਰਹਿਣ ਵਾਲੇ ਹਨ | ਉਨ੍ਹਾਂ ਦੱਸਿਆ ਕਿ ਘਟਨਾ ਦੌਰਾਨ ਇਨ੍ਹਾਂ ਪਾਸੋਂ ਇਕ ਦੇਸੀ ਕੱਟਾ, ਦੋ ਪਿਸਟਲ ਅਤੇ ਜ਼ਿੰਦਾ ਕਾਰਤੂਸ ਵੀ ਬ੍ਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਉਂਕਾਰ ਸਿੰਘ ਉਰਫ ਗੋਰਾ 'ਤੇ ਪੁਲਿਸ ਹੀ ਮੁਕੱਦਮੇ ਦਰਜ਼ ਹਨ | ਇਸ ਦੌਰਾਨ ਡੀ.ਐੱਸ.ਪੀ. ਦਲਜੀਤ ਸਿੰਘ ਖੱਖ ਤੇ ਪੁਲਿਸ ਦੀਆਂ ਵੱਖ-ਵੱਖ ਟੀਮਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਸਵੰਤ ਸਿੰਘ ਬਿੱਟੂ ਮਾਰਕੀਟਿੰਗ ਸੁਸਾਇਟੀ ਟਾਂਡਾ ਦੇ ਚੇਅਰਮੈਨ ਬਣੇ <br/> ਅਗਲੀ ਖ਼ਬਰ ਰਾਖਵਾਂਕਰਨ ਵਿਰੋਧੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਤੇ ਡੀ. ਸੀ. ਨੂੰ ਸੌਪਿਆ ਮੰਗ ਪੱਤਰ <br/>
Ad Position 24