27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਸ੍ਰੀ ਅਨੰਦਪੁਰ ਸਾਹਿਬ ਰੋਡ ਗੜ੍ਹਸ਼ੰਕਰ ਵਿਖੇ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 28-12-2025
ਗੜ੍ਹਸ਼ੰਕਰ, 27 ਦਸੰਬਰ (ਧਾਲੀਵਾਲ)-ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਸ੍ਰੀ ਅਨੰਦਪੁਰ ਸਾਹਿਬ ਰੋਡ ਗੜ੍ਹਸ਼ੰਕਰ ਵਿਖੇ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਹਰਪ੍ਰੀਤ ਸਿੰਘ ਚੰਡੀਗੜ੍ਹ ਵਾਲਿਆਂ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਕਥਾਵਾਚਕ ਭਾਈ ਮਨਜੀਤ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਦਸਮ ਪਿਤਾ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੇ ਲਹੂ ਭਿੱਜੇ ਇਤਿਹਾਸ ਤੋਂ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਮਿਸਾਲ ਦੁਨੀਆਂ ਵਿਚ ਕਿਧਰੇ ਵੀ ਨਹੀਂ ਮਿਲਦੀ | ਉਨ੍ਹਾਂ ਸਮੂਹ ਸੰਗਤਾਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਂਦੇ ਹੋਏ ਆਪਣੇ ਬੱਚਿਆਂ ਨੂੰ ਗੁਰਸਿੱਖੀ ਜੀਵਨ ਨਾਲ ਜੋੜਨ ਲਈ ਪ੍ਰੇਰਿਤ ਕਰਦਿਆਂ ਸਰਬੱਤ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਸੁਨੇਹਾ ਦਿੱਤਾ | ਇਸ ਮੌਕੇ ਪ੍ਰਬੰਧਕਾਂ ਵਿਚ ਬਾਬਾ ਸਤਪਾਲ ਸਿੰਘ, ਰੌਸ਼ਨ ਸਿੰਘ, ਹਰਦੀਪ ਸਿੰਘ ਬਣਵੈਤ, ਡਾ. ਗੁਰਿੰਦਰਜੀਤ ਸਿੰਘ, ਇੰਜ. ਪਰਵਿੰਦਰ ਸਿੰਘ, ਹਰਚਰਨ ਸਿੰਘ, ਦਲਵੀਰ ਸਿੰਘ, ਜਗਤਾਰ ਸਿੰਘ, ਪ੍ਰੋ. ਜਸਪਾਲ ਸਿੰਘ, ਗ੍ਰੰਥੀ ਦਲਜੀਤ ਸਿੰਘ ਤੇ ਸੰਗਤਾਂ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਮੀਟਿੰਗ ਅਗਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਤੋਂ ਸ਼ਰਧਾਲੂਆਂ ਦੀ ਵਾਪਸੀ ਸਮੇਂ ਪਟਿਆਲਾ ਸ਼ਹਿਰ 'ਚ ਸੁਚਾਰੂ ਟ੍ਰੈਫਿਕ ਲਈ ਕੀਤੀ ਗਈ ਵਿ...
Ad Position 24