ਗੜ੍ਹਸ਼ੰਕਰ, 27 ਦਸੰਬਰ (ਧਾਲੀਵਾਲ)-ਗੜ੍ਹਸ਼ੰਕਰ ਵਿਖੇ ਸਵਰਗਵਾਸੀ ਅਵਤਾਰ ਸਿੰਘ ਦੇ ਪਰਿਵਾਰ ਵਲੋਂ ਮਹਿੰਦਰ ਪਾਲ ਸਿੰਘ ਅਤੇ ਜਗਜੀਤ ਸਿੰਘ ਯੂ.ਕੇ. ਵਲੋਂ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਮੂਹ ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਆਪਣੇ ਗ੍ਰਹਿ ਵਿਖੇ ਹਰ ਸਾਲ ਦੀ ਤਰ੍ਹਾਂ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਗੁਰਵਿੰਦਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਵਾਲਿਆਂ ਨੇ ਕੀਰਤਨ ਦੁਆਰਾ ਹਾਜ਼ਰੀ ਲਵਾਈ | ਇਸ ਮੌਕੇ ਬੱਚੇ ਪਾਹੁਲਪ੍ਰੀਤ ਸਿੰਘ ਵਲੋਂ ਸ਼ਬਦ ਪੜਿ੍ਹਆ ਗਿਆ | ਸਮਾਗਮ ਵਿਚ ਬੀਬੀ ਗਗਨਦੀਪ ਕੌਰ ਖ਼ਾਲਸਾ ਨੇ ਕਥਾ ਵਿਚਾਰਾਂ ਦੁਆਰਾ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ, ਸਾਹਿਬਜ਼ਾਦਿਆਂ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੇ ਲਾਸਾਨੀ ਇਤਿਹਾਸ ਦੇ ਪੰਨੇ ਸੰਗਤਾਂ ਨਾਲ ਸਾਂਝੇ ਕਰਦਿਆਂ ਆਪਣੇ ਬੱਚਿਆਂ ਨੂੰ ਸ਼ਹੀਦਾਂ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਸਟੇਜ ਦੀ ਕਾਰਵਾਈ ਚਲਾਉਂਦੇ ਹੋਏ ਤਰਸੇਮ ਸਿੰਘ ਜੱਸੋਵਾਲ ਨੇ ਮਹਿੰਦਰ ਪਾਲ ਸਿੰਘ ਦੇ ਪਰਿਵਾਰ ਤਰਫੋਂ ਜਥਿਆਂ ਅਤੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਮਹਿੰਦਰ ਪਾਲ ਸਿੰਘ, ਬਾਬਾ ਸਤਪਾਲ ਸਿੰਘ ਨਰਿੰਦਰ ਸਿੰਘ, ਡਾ. ਗੁਰਿੰਦਰਜੀਤ ਸਿੰਘ ਸਿਵਲ ਸਰਜਨ ਨਵਾਂਸ਼ਹਿਰ, ਬਲਵਿੰਦਰ ਸਿੰਘ ਗੜ੍ਹਸ਼ੰਕਰੀ, ਸੁਰਿੰਦਰ ਸਿੰਘ, ਸੋਮ ਨਾਥ ਬੰਗੜ, ਅਵਤਾਰ ਸਿੰਘ ਅਰੋੜਾ, ਤਰਸੇਮ ਸਿੰਘ ਜੱਸੋਵਾਲ, ਰਸ਼ਪਾਲ ਸਿੰਘ ਪਾਰੋਵਾਲ, ਹਰਪ੍ਰੀਤ ਸਿੰਘ ਲੁਧਿਆਣਾ, ਅਮਨਪ੍ਰੀਤ ਸਿੰਘ ਲੁਧਿਆਣਾ, ਸਰਬਜੀਤ ਸਿੰਘ ਲੁਧਿਆਣਾ, ਅਮਨਪ੍ਰੀਤ ਸਿੰਘ ਰੋਪੜ, ਦਕਸ਼ਪ੍ਰੀਤ ਸਿੰਘ, ਸਹਿਜਪ੍ਰੀਤ ਸਿੰਘ ਮੱਕੜ, ਭੁਪਿੰਦਰ ਸਿੰਘ ਘਈ, ਗੁਰਵਿੰਦਰ ਸਿੰਘ ਰਾਜਾ, ਅਮਰਦੀਪ ਸਿੰਘ ਬਜਾਜ, ਸੰਦੀਪ ਸਿੰਘ ਅਰੋੜਾ, ਗੱਭਰੂ ਬ੍ਰਦਰਜ਼, ਦਲਵੀਰ ਸਿੰਘ ਬੀਰਾ, ਧਰਮਜੀਤ ਸਿੰਘ ਰਾਜਾ ਤੇ ਸੰਗਤਾਂ ਹਾਜ਼ਰ ਹੋਈਆਂ |