28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਟਿੱਬਾ ਸਾਹਿਬ 'ਚ ਵਿਸ਼ਾਲ ਸਮਾਗਮ <br/>

Ad Position 21
No active advertisement
ਅਜੀਤ ਡੈਸਕ 28-12-2025
ਹੁਸ਼ਿਆਰਪੁਰ, 27 ਦਸੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਜਾਏ ਕੀਰਤਨ ਦੀਵਾਨ 'ਚ ਭਾਈ ਅਮਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਟਿੱਬਾ ਸਾਹਿਬ, ਭਾਈ ਹਰਜਾਚਕ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਹੁਸ਼ਿਆਰਪੁਰ ਤੇ ਬਾਬਾ ਬਲਵਿੰਦਰ ਸਿੰਘ ਰੰਧਾਵਾ ਬਰੋਟਾ ਵਾਲਿਆਂ ਦੇ ਜਥੇ ਸਮੇਤ ਵੱਖ-ਵੱਖ ਸੰਤਾਂ-ਮਹਾਂਪੁਰਸ਼ਾਂ ਨੇ ਸੰਗਤਾਂ ਨੰੂ ਮਨੋਹਰ ਕਥਾ-ਕੀਰਤਨ, ਗੁਰਇਤਿਹਾਸ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ | ਇਸ ਮੌਕੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਅਤੇ ਸ਼ਹੀਦ ਸਿੰਘਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੁੱਖ ਸੇਵਾਦਾਰ ਸੰਤ ਕਰਮਜੀਤ ਸਿੰਘ ਅਤੇ ਸੰਤ ਬਲਵੀਰ ਸਿੰਘ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸਮਾਗਮ ਦੀ ਸਫਲਤਾ ਲਈ ਸਹਿਯੋਗ ਦੇਣ ਲਈ ਸਾਰਿਆਂ ਦਾ ਧੰਨਵਾਦ ਕੀਤਾ | ਉਨ੍ਹਾਂ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ ਅਤੇ ਸ਼ਬਦ ਗੁਰੂ ਦੇ ਲੜ ਲੱਗ ਕੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਹੰਤ ਪਿ੍ਤਪਾਲ ਸਿੰਘ ਸੇਵਾਪੰਥੀ ਮਿੱਠਾ ਟਿਵਾਣਾ, ਸੰਤ ਮਹਾਂਵੀਰ ਸਿੰਘ ਤਾਜੇਵਾਲ, ਸੰਤ ਅਮਰਜੀਤ ਸਿੰਘ ਹਰਖੋਵਾਲ ਵਾਲੇ, ਸੰਤ ਜੀਤ ਸਿੰਘ ਜੌਹਲਾਂ, ਬਾਬਾ ਤਰਲੋਚਨ ਸਿੰਘ ਡੇਰਾ ਵਿਰੱਕਤਾਂ, ਅਵਤਾਰ ਸਿੰਘ ਜੌਹਲ, ਸਤਿੰਦਰਪਾਲ ਸਿੰਘ, ਭਾਈ ਦਵਿੰਦਰ ਸਿੰਘ, ਰਣਜੀਤ ਸਿੰਘ, ਜਸਵੀਰ ਸਿੰਘ, ਕੌਂਸਲਰ ਮਨਮੀਤ ਕੌਰ, ਜੱਸਾ ਸਿੰਘ, ਹਰਭਗਤ ਸਿੰਘ ਤੁਲੀ, ਮਨਜੋਤ ਸਿੰਘ, ਅੰਮਿ੍ਤਪਾਲ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੋਤੀ ਰਾਮ ਮਹਿਰਾ ਦੀ ਪਰਿਵਾਰ ਸਮੇਤ ਹੋਈ ਸ਼ਹਾਦਤ ਲਾ-ਮਿਸਾਲ- ਚੇਅਰਮੈਨ ਨਿਰਮਲ ਸਿੰਘ ਅਗਲੀ ਖ਼ਬਰ ਸਵ.ਦਵਿੰਦਰ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਫੁਗਲਾਣਾ 'ਚ ਜਾਰੀ <br/>
Ad Position 24