29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪਿੰਡ ਅੰਬਾਲਾ ਜੱਟਾ ਵਿਖੇ ਕੀਰਤਨ ਦਰਬਾਰ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 28-12-2025
ਦਸੂਹਾ, 27 ਦਸੰਬਰ (ਭੁੱਲਰ)- ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਸੰਤ ਬਾਬਾ ਹਰਚਰਨ ਸਿੰਘ ਖਾਲਸਾ ਰਮਦਾਸਪੁਰ ਵਲੋਂ ਪਿੰਡ ਅੰਬਾਲਾ ਜੱਟਾਂ ਵਿਖੇ ਧੰਨ-ਧੰਨ ਮਾਤਾ ਗੁਜਰ ਕੌਰ, ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ, ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਢਾਡੀ ਦਰਬਾਰ ਸਮਾਗਮ ਸਜਾਇਆ ਗਿਆ ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਗੁਰਜੰਟ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਾਲੇ, ਭਾਈ ਗੁਰਪ੍ਰੀਤ ਸਿੰਘ ਮਿਆਣੀ ਵਾਲੇ, ਭਾਈ ਅਮੋਲਕ ਸਿੰਘ ਪ੍ਰੀਤਮਪੁਰੇ ਵਾਲੇ, ਗਿਆਨੀ ਗੁਰਿੰਦਰ ਸਿੰਘ ਬੈਂਸ ਭਰਤਗੜ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਤੇ ਡਾਕਟਰ ਹਰਮਿੰਦਰ ਸਿੰਘ ਸਹਿਜ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ | ਇਸ ਮੌਕੇ ਡਾਕਟਰ ਹਰਮਿੰਦਰ ਸਿੰਘ ਸਹਿਜ ਨੇ ਸੰਗਤਾਂ ਨੂੰ ਗੁਰਮਤਿ ਜੀਵਨ ਆਪਣਾ ਆ ਕੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਸਿੱਖਿਆ ਲੈ ਕੇ ਸਿੱਖੀ ਵਿੱਚ ਪਰਪੱਕ ਹੋਣ ਦੀ ਅਪੀਲ ਕੀਤੀ | ਇਸ ਜਸਵਿੰਦਰ ਸਿੰਘ ਸੈਫ, ਆਤਮਾ ਸਿੰਘ, ਜਤਿੰਦਰ ਸਿੰਘ, ਹਰਜਿੰਦਰ ਸਿੰਘ, ਅਮਰਜੀਤ ਸਿੰਘ, ਗੁਰਵਿੰਦਰ ਸਿੰਘ, ਅਵਤਾਰ ਸਿੰਘ, ਜੋਬਨਪ੍ਰੀਤ ਸਿੰਘ, ਮਨਜੋਤ ਸਿੰਘ, ਸੰਦੀਪ ਸਿੰਘ, ਇੱਕਜੋਤ ਸਿੰਘ, ਜਗਜੋਤ ਸਿੰਘ, ਸੁਖਪਾਲ ਸਿੰਘ, ਗੁਰਦੇਵ ਸਿੰਘ, ਕਸ਼ਮੀਰ ਸਿੰਘ, ਭੁਪਿੰਦਰ ਸਿੰਘ, ਮਾਸਟਰ ਬਲਦੇਵ ਸਿੰਘ, ਹਰਭਜਨ ਸਿੰਘ ਆਦਿ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੇਤਨਾ ਮਾਰਚ ਕੱਢ ਕੇ ਕਿਡਜ਼ਲੈਂਡ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਿਜਦਾ <br/> ਅਗਲੀ ਖ਼ਬਰ ਯੰਗ ਖ਼ਾਲਸਾ ਗਰੁੱਪ ਦੀ ਸ਼ਹੀਦੀ ਦਿਹਾੜੇ ਸੰਬੰਧੀ ਇਕੱਤਰਤਾ <br/>
Ad Position 24