ਕੋਟਫ਼ਤੂਹੀ, 27 ਦਸੰਬਰ (ਅਟਵਾਲ)-ਪਿੰਡ ਬੱਡੋਂ ਦੇ ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ ਸ਼ਹੀਦਾਂ ਦੇ ਅਸਥਾਨ 'ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਸਜਾਏ ਗਏ | ਇਸ ਦੌਰਾਨ ਭਾਈ ਪਰਮਜੀਤ ਸਿੰਘ, ਭਾਈ ਗੁਰਜੀਤ ਸਿੰਘ ਭੱਠਲ, ਪਿੰਡ ਦੀ ਪ੍ਰਭਾਤ ਫੇਰੀ ਆਦਿ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ, ਮੱਖਣ ਸਿੰਘ, ਸੁਰਿੰਦਰ ਸਿੰਘ, ਹਰਦੀਪ ਸਿੰਘ ਖ਼ਾਲਸਾ, ਸਰਬਪ੍ਰੀਤ ਸਿੰਘ ਸੋਨੰੂ, ਤਰਲੋਚਨ ਸਿੰਘ, ਵਿਜੈ ਸਿੰਘ, ਹਰਵੇਲ ਸਿੰਘ, ਭਾਈ ਪਰਮਜੀਤ ਸਿੰਘ, ਅਵਤਾਰ ਸਿੰਘ, ਸੋਢੀ ਸਿੰਘ, ਕਰਨਪ੍ਰੀਤ ਸਿੰਘ ਆਦਿ ਹਾਜ਼ਰ ਸਨ |