29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਨਰੋਏ ਸਮਾਜ ਦੀ ਸਿਰਜਣਾ ਲਈ ਪਿੰਡਾਂ ਤੱਕ ਕੀਤੀ ਜਾ ਰਹੀ ਹੈ ਪਹੁੰਚ - ਸੀ.ਜੇ.ਐਮ. ਗੋਇਲ <br/>

Ad Position 21
No active advertisement
ਅਜੀਤ ਡੈਸਕ 28-12-2025
ਹੁਸ਼ਿਆਰਪੁਰ, 27 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰਨਾਂ ਅਲਾਮਤਾਂ ਤੋਂ ਬਚਾਅ ਕੇ ਨਰੋਏ ਸਮਾਜ ਦੀ ਸਿਰਜਣਾ ਲਈ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਜ਼ਿਲ੍ਹੇ ਦੇ ਪਿੰਡ-ਪਿੰਡ ਪਹੁੰਚ ਕੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਸੀ.ਜੇ. ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਨੀਰਜ ਗੋਇਲ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਅੱਜ ਵੱਖ-ਵੱਖ ਪਿੰਡਾਂ, ਜਿਵੇਂ ਕਿ ਗ੍ਰਾਮ ਪੰਚਾਇਤ ਬੱਸੀ ਜਹੁਰਾ, ਗ੍ਰਾਮ ਪੰਚਾਇਤ ਬੱਠੀਆਂ ਬ੍ਰਾਹਮਣਾ, ਗ੍ਰਾਮ ਪੰਚਾਇਤ ਬਿਲਾਸਪੁਰ, ਗ੍ਰਾਮ ਪੰਚਾਇਤ ਬੂਥਗੜ੍ਹ, ਗ੍ਰਾਮ ਪੰਚਾਇਤ ਢਾਡਾ ਕਲਾਂ, ਗ੍ਰਾਮ ਪੰਚਾਇਤ ਮਾਨਾ, ਗ੍ਰਾਮ ਪੰਚਾਇਤ ਮੁਸਾਹਿਬਪੁਰ ਅਤੇ ਜੀ.ਐੱਨ.ਏ ਫੈਕਟਰੀ ਮੇਹਟੀਆਣਾ ਵਿਖੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪੈਨਲ ਐਡਵੋਕੇਟਾਂ ਵਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਤੋਂ ਇਲਾਵਾ 'ਬਾਲ ਵਿਵਾਹ ਮੁਕਤ ਭਾਰਤ' ਮੁਹਿੰਮ ਸਬੰਧੀ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਟਿ੍ਪਲ. ਐਮ. ਸਕੂਲ ਆਫ਼ ਐਕਸੀਲੈਂਸ ਨੂੰ ਬਾਰ੍ਹਵੀਂ ਤੱਕ ਪੜ੍ਹਾਉਣ ਲਈ ਐਫੀਲੀਏੇਸ਼ਨ ਨੰਬਰ ਮਿਲਿਆ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਏ <br/>
Ad Position 24