19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਪੁਲਿਸ ਵਲੋਂ ਪਾਬੰਦੀਸ਼ੁਦਾ ਪਲਾਸਟਿਕ ਡੋਰ ਦੇ 11 ਗੱਟੂ ਸਮੇਤ ਇਕ ਦੁਕਾਨਦਾਰ ਕਾਬੂ <br/>

Ad Position 21
No active advertisement
ਅਜੀਤ ਡੈਸਕ 29-12-2025
ਪੱਸੀ ਕੰਢੀ, 28 ਦਸੰਬਰ (ਜਗਤਾਰ ਸਿੰਘ ਰਜਪਾਲਮਾ)-ਪੁਲਿਸ ਨੇ ਪਾਬੰਦੀਸ਼ੁਦਾ ਪਲਾਸਟਿਕ ਦੀ ਡੋਰ ਵੇਚਣ ਦੇ ਦੋਸ਼ ਵਿਚ ਇੱਕ ਦੁਕਾਨਦਾਰ ਨੂੰ ਕਾਬੂ ਕੀਤਾ ਹੈ | ਸੰਦੀਪ ਕੁਮਾਰ ਮਲਿਕ ਆਈ.ਪੀ.ਐੱਸ. ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਰਮਿੰਦਰ ਸਿੰਘ ਹੀਰ ਐੱਸ. ਪੀ. ਇਨਵੈਸਟੀਗੇਸ਼ਨ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠ ਅਤੇ ਦਵਿੰਦਰ ਸਿੰਘ ਬਾਜਵਾ ਡੀ. ਐੱਸ. ਪੀ. ਸਬ-ਡਵੀਜ਼ਨ ਟਾਂਡਾ ਦੀਆ ਹਦਾਇਤਾਂ ਮੁਤਾਬਿਕ ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਮੁੱਖ ਅਫ਼ਸਰ ਥਾਣਾ ਗੜ੍ਹਦੀਵਾਲਾ ਦੀ ਅਗਵਾਈ ਹੇਠ ਮਾੜੇ ਅਨਸਰਾਂ ਦੇ ਖ਼ਿਲਾਫ਼ ਮੁਹਿੰਮ ਚਲਾਈ ਗਈ ਹੈ | ਇਸ ਮੁਹਿੰਮ ਦੇ ਤਹਿਤ ਏ.ਐੱਸ.ਆਈ. ਜੀਵਨ ਲਾਲ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਕੋਈ ਮੋੜ ਗੜ੍ਹਦੀਵਾਲਾ ਵਿਖੇ ਮੌਜੂਦ ਸਨ | ਇਸ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੰਸਾਰ ਸਿੰਘ ਪੁੱਤਰ ਪ੍ਰੇਮ ਚੰਦ ਵਾਸੀ ਪਿੰਡ ਜਮਸ਼ੇਰ, ਪਿੰਡ ਜਮਸ਼ੇਰ ਚਠਿਆਲ ਵਿਖੇ ਆਪਣੀ ਕਰਿਆਨੇ ਦੀ ਦੁਕਾਨ ਵਿਚ ਪਤੰਗ ਉਡਾਉਣ ਵਾਲੀ ਪਾਬੰਦੀ ਸ਼ੁਦਾ ਪਲਾਸਟਿਕ ਦੀ ਡੋਰ ਰੱਖ ਕੇ ਚੋਰੀ ਛੁਪੇ ਗਾਹਕਾਂ ਨੂੰ ਵੇਚਦਾ ਹੈ | ਜੇਕਰ ਉਸ ਦੀ ਦੁਕਾਨ 'ਤੇ ਹੁਣੇ ਹੀ ਰੇਡ ਕੀਤਾ ਜਾਵੇ ਤਾਂ ਉਹ ਭਾਰੀ ਮਾਤਰਾ ਵਿਚ ਪਾਬੰਦੀ ਸ਼ੁਦਾ ਪਲਾਸਟਿਕ ਦੀ ਡੋਰ ਸਮੇਤ ਕਾਬੂ ਆ ਸਕਦਾ ਹੈ | ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਵੱਲੋਂ ਉਕਤ ਦੁਕਾਨ 'ਤੇ ਛਾਪਾ ਮਾਰਨ ਮੌਕੇ ਇੱਕ ਮੋਨਾ ਵਿਅਕਤੀ ਆਪਣੀ ਦੁਕਾਨ 'ਤੇ ਬੈਠਾ ਸੀ | ਜੋ ਪੁਲਸ ਨੂੰ ਦੇਖ ਕੇ ਆਪਣੀ ਦੁਕਾਨ ਦਾ ਸ਼ਟਰ ਸੁੱਟ ਕੇ ਦੁਕਾਨ ਤੋਂ ਭੱਜਣ ਲੱਗਾ | ਪੁਲਿਸ ਪਾਰਟੀ ਵੱਲੋਂ ਕਾਬੂ ਕਰ ਕੇ ਉਸ ਦਾ ਨਾਂ-ਪਤਾ ਪੁੱਛਿਆ ਗਿਆ ਜਿਸ ਨੇ ਆਪਣਾ ਨਾਂ ਸੰਸਾਰ ਸਿੰਘ ਪੁੱਤਰ ਪ੍ਰੇਮ ਚੰਦ ਵਾਸੀ ਪਿੰਡ ਜਮਸ਼ੇਰ ਚਠਿਆਲ ਦੱਸਿਆ | ਉਸ ਦੀ ਦੁਕਾਨ ਦੀ ਤਲਾਸ਼ੀ ਲੈਣ 'ਤੇ ਦੁਕਾਨ ਵਿਚੋਂ ਇੱਕ ਬੋਰਾ ਪਲਾਸਟਿਕ ਡੋਰ ਦਾ ਬਰਾਮਦ ਹੋਇਆ ਜਿਸ ਨੂੰ ਖੋਲ੍ਹ ਕੇ ਚੈੱਕ ਕੀਤਾ ਤਾਂ ਗਿਣਤੀ ਕਰਨ 'ਤੇ ਉਸ ਵਿਚੋਂ ਪਾਬੰਦੀ ਸ਼ੁਦਾ ਪਲਾਸਟਿਕ ਡੋਰ ਦੇ 11 ਗੱਟੂ ਮਿਲੇ | ਜਿਸ ਸਬੰਧੀ ਉਕਤ ਵਿਅਕਤੀ ਵੱਲੋਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ ਹੈ ਅਤੇ ਪਲਾਸਟਿਕ ਡੋਰ ਨੂੰ ਆਪਣੇ ਕਬਜ਼ੇ ਵਿਚ ਰੱਖ ਕੇ ਲੋਕਾਂ ਦੇ ਨਿੱਜੀ ਜੀਵਨ ਨੂੰ ਖ਼ਤਰੇ ਵਿਚ ਪਾਇਆ ਹੈ | ਪੁਲਿਸ ਵੱਲੋਂ ਸੰਸਾਰ ਸਿੰਘ ਪੁੱਤਰ ਪ੍ਰੇਮ ਚੰਦ ਵਾਸੀ ਪਿੰਡ ਜਮਸ਼ੇਰ ਚਠਿਆਲ ਖ਼ਿਲਾਫ਼ ਜੁਰਮ ਜੇਰੇ ਧਾਰਾ 318 (4), 125, 223, ਬੀ.ਐੱਨ.ਐੱਸ. ਦੇ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਆਰ. ਜੇ. ਕ੍ਰੀਏਟਰਜ਼ ਵਲੋਂ ਸਿਟੀ ਸੈਂਟਰ ਹੁਸ਼ਿਆਰਪੁਰ 'ਚ 'ਵੱਖਰਾ ਸਵੈਗ' ਐਗਜੀਬਿਸ਼ਨ ਦਾ ਸ਼ਾਨਦਾਰ ਆਗਾਜ਼ <br/> ਅਗਲੀ ਖ਼ਬਰ ਡਾ. ਬੀ.ਆਰ. ਅੰਬੇਡਕਰ ਮਿਸ਼ਨ ਟਰੱਸਟ ਨੇ ਮੈਡੀਕਲ ਕੈਂਪ ਲਗਾਇਆ <br/>
Ad Position 24