ਟਾਂਡਾ ਉੜਮੁੜ, 28 ਦਸੰਬਰ (ਭਗਵਾਨ ਸਿੰਘ ਸੈਣੀ)- ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਭੂਲਪੁਰ ਵਿਖੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਸਲਾਨਾ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਭਾਈ ਕੁਲਦੀਪ ਸਿੰਘ ਅਤੇ ਭਾਈ ਕੁਲਜੀਤ ਸਿੰਘ ਦੀ ਦੇਖ ਰੇਖ ਵਿਚ ਇਲਾਕਾ ਨਿਵਾਸੀਆਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਮਿਤੀ 16 ਨਵੰਬਰ ਤੋਂ ਸ਼ੁਰੂ ਕਰਵਾਈ ਗਈ ਸ੍ਰੀ ਅਖੰਡ ਪਾਠਾਂ ਸਾਹਿਬ ਜੀ ਦੇ ਲੜੀਵਾਰ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਉਪਰੰਤ ਖੁੱਲੇ ਦੀਵਾਨ ਹਾਲ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ | ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਦੇ ਕੀਰਤਨੀ ਜਥੇ, ਭਾਈ ਹੀਰਾ ਸਿੰਘ ਖਾਲਸਾ, ਭਾਈ ਜਰਨੈਲ ਸਿੰਘ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ, ਉਥੇ ਸਿੱਖ ਕੌਮ ਦੇ ਇਤਿਹਾਸ ਤੋਂ ਵੀ ਜਾਣੂ ਕਰਵਾਇਆ | ਇਸ ਮੌਕੇ ਭਾਈ ਜਸਵੰਤ ਸਿੰਘ ਨੇ ਸੰਗਤਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਸਿੱਖ ਕੌਮ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਆਪਸੀ ਮਤਭੇਦ ਭੁਲਾ ਕੇ ਇਕੱਠੇ ਹੋਣਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਭਾਈ ਕੁਲਦੀਪ ਸਿੰਘ ਅਤੇ ਭਾਈ ਕੁਲਜੀਤ ਸਿੰਘ ਨੇ ਜਿਥੇ ਆਈਆਂ ਹੋਈਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ, ਉਥੇ ਭਾਰੀ ਗਿਣਤੀ ਵਿੱਚ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਭਾਈ ਹੀਰਾ ਸਿੰਘ ਖਾਲਸਾ, ਅਰਵਿੰਦਰ ਸਿੰਘ ਰਸੂਲਪੁਰ ਹਲਕਾ ਇੰਚਾਰਜ ਟਾਂਡਾ, ਭਾਈ ਕੁਲਦੀਪ ਸਿੰਘ ਫਰਾਂਸ, ਭਾਈ ਕੁਲਜੀਤ ਸਿੰਘ ਬਿੱਟੂ, ਕਰਤਾਰ ਸਿੰਘ,ਨੱਥਾ ਸਿੰਘ, ਜੋਗਿੰਦਰ ਸਿੰਘ, ਗੁਰਬਖਸ਼ ਸਿੰਘ,ਨਰੰਜਨ ਸਿੰਘ, ਗੁਰਚਰਨ ਸਿੰਘ, ਭੁਲਾ ਸਿੰਘ, ਚਰਨ ਸਿੰਘ, ਮਨਜੀਤ ਸਿੰਘ, ਮਲਕੀਤ ਸਿੰਘ, ਤਰਸੇਮ ਸਿੰਘ, ਦੀਵਾਨ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ, ਜਸਵੀਰ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ, ਚੈਨ ਸਿੰਘ ਭਗਵਾਨਪੁਰ, ਗੁਰਬਚਨ ਸਿਘ ਸਾਬਕਾ ਸਰਪੰਚ, ਬੇਅੰਤ ਸਿੰਘ ਸਾਬਕਾ ਸਰਪੰਚ, ਬੀਬੀ ਬਿਮਲ ਕੌਰ ਖਾਲਸਾ, ਪਰਮਜੀਤ ਕੌਰ, ਕਮਲੇਸ਼ ਰਣਜੀਤ ਕੌਰ, ਕੁਲਦੀਪ ਕੌਰ, ਗੁਰਮੀਤ ਕੌਰ, ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |