20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸ੍ਰੀ ਖੁਰਾਲਗੜ੍ਹ ਸਾਹਿਬ 'ਚ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 29-12-2025
ਬੀਣੇਵਾਲ, 28 ਦਸੰਬਰ (ਬੈਜ ਚੌਧਰੀ)-ਤਪ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਬੰਧਕ ਕਮੇਟੀ ਦੀ ਅਹਿਮ ਮੀਟਿੰਗ ਬਾਬਾ ਕੇਵਲ ਸਿੰਘ ਜੀ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵਿਚਾਰ ਹੋਈ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਮੌਕੇ ਹੈਡ ਗ੍ਰੰਥੀ ਬਾਬਾ ਨਰੇਸ਼ ਸਿੰਘ ਨੇ ਦੱਸਿਆ ਕਿ 30 ਜਨਵਰੀ 2026 ਨੂੰ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ ਜੋ ਕਿ ਖੁਰਾਲਗੜ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ ਵੱਖ ਪਿੰਡਾਂ ਵਿਚੋਂ ਹੋ ਕੇ ਵਾਪਸ ਖੁਰਾਲਗੜ੍ਹ ਸਾਹਿਬ ਪਹੁੰਚੇਗਾ | ਇਸ ਤੋਂ ਬਾਅਦ 31 ਜਨਵਰੀ 2026 ਨੂੰ ਰੈਣ ਸੂਬਾਈ ਕੀਰਤਨ ਹੋਣਗੇ | 1 ਫਰਵਰੀ ਨੂੰ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਏ ਜਾਣਗੇ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਸੇਵਾਦਾਰਾਂ ਦੀਆਂ ਸਮਾਗਮ ਵਿਚ ਹੋਣ ਵਾਲੇ ਵੱਖ ਵੱਖ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਡਿਊਟੀਆਂ ਵੀ ਲਗਾਈਆਂ ਗਈਆਂ | ਇਸ ਮੌਕੇ ਬਾਬਾ ਕੇਵਲ ਸਿੰਘ ਪ੍ਰਧਾਨ, ਚੇਅਰਮੈਨ ਡਾ.ਕੁਲਵਰਨ ਸਿੰਘ ਬਾਬਾ ਨਰੇਸ਼ ਸਿੰਘ, ਬਾਬਾ ਸੁਖਦੇਵ ਸਿੰਘ,ਬਿੰਦਰ ਸਿੰਘ, ਸਤਪਾਲ ਸਿੰਘ, ਸੁੱਚਾ ਸਿੰਘ, ਬਖ਼ਸ਼ੀਸ਼ ਸਿੰਘ, ਡਾ. ਜਸਵੀਰ ਵਿਕੀ, ਹੇਮਰਾਜ ਬੈਂਸ, ਮਨਜੀਤ ਸਿੰਘ ਤਾਰਾਗੜ੍ਹ, ਕੁਲਵੰਤ ਭੂੰਨੋ, ਡਿੰਪਲ ਗੰਗੜ, ਚੌਧਰੀ ਜੀਤ ਸਿੰਘ, ਚਰਨ ਭਾਰਤੀ, ਠੇਕੇਦਾਰ ਰਾਮ ਪ੍ਰਕਾਸ਼, ਅਮਰੀਕ ਸਿੰਘ ਬੱਸੀ, ਬਲਵੀਰ ਸਿੰਘ ਬੱਸੀ, ਹਰਮਨ ਸਿੰਘ ਅਤੇ ਗਗਨ ਸਿੰਘ ਹਾਜ਼ਰ ਹੋਏ |

Ad Position 22
No active advertisement
ਪਿਛਲੀ ਖ਼ਬਰ ਫਿਨਿਸ਼ਿੰਗ ਸਕੂਲ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸਫ਼ਰ-ਏ-ਸ਼ਹਾਦਤ ਸੰਬੰਧੀ ਦਰਬਾਰ ਹਰਦੋਥਲਾ ਵਿਖੇ ਸਮਾਗਮ <br/>
Ad Position 24