ਰਾਮਗੜ੍ਹ ਸੀਕਰੀ, 28 ਦਸੰਬਰ (ਕਟੋਚ)- ਮੁੱਖ ਮੰਤਰੀ ਸਿਹਤ ਯੋਜਨਾ ਸੂਬਾ ਸਰਕਾਰ ਦਾ ਇੱਕ ਨਿਵੇਕਲਾ ਅਤੇ ਇਤਿਹਾਸਕ ਫ਼ੈਸਲਾ ਹੈ | ਉਕਤ ਪ੍ਰਗਟਾਵਾ ਕਰਦਿਆਂ ਵਿਧਾਇਕ ਦਸੂਹਾ ਐਡ. ਕਰਮਵੀਰ ਸਿੰਘ ਘੁੰਮਣ ਨੇ ਕਰਦਿਆਂ ਦੱਸਿਆ ਕਿ ਨਵੇਂ ਸਾਲ ਵਿਚ ਸ਼ੁਰੂ ਹੋ ਰਹੀ ਇਸ ਨਿਵੇਕਲੀ ਸਿਹਤ ਯੋਜਨਾ ਅਧੀਨ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਭਗਵੰਤ ਮਾਨ ਸਰਕਾਰ ਦੀ ਇਸ ਇਤਿਹਾਸਕ ਯੋਜਨਾ ਸਬੰਧੀ ਜਾਣੂ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੋਵੇਗਾ ਜਿੱਥੇ ਸੂਬੇ ਦੇ ਹਰੇਕ ਪਰਿਵਾਰ ਲਈ ਇੰਨੀ ਵੱਡੀ ਰਾਸ਼ੀ ਅਧੀਨ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ | ਉਨ੍ਹਾਂ ਇਹ ਵੀ ਖ਼ੁਲਾਸਾ ਕੀਤਾ ਕਿ ਸੂਬੇ ਦੇ ਹਰੇਕ ਨਾਗਰਿਕ ਭਾਵੇਂ ਉਹ ਸਰਕਾਰੀ ਕਰਮਚਾਰੀ ਜਾਂ ਪੈਨਸ਼ਨਰ ਹੋਵੇ ਉਕਤ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਦਾ ਹੱਕਦਾਰ ਹੋਵੇਗਾ | ਘੁੰਮਣ ਨੇ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਯੋਜਨਾ ਨੂੰ ਵੀ ਸਿਹਤ ਖੇਤਰ ਵਿਚ ਸੂਬਾ