20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਵੈੱਲਫੇਅਰ ਫੈੱਡਰੇਸ਼ਨ ਨੇ ਰਾਖਵਾਂਕਰਨ ਵਿਰੋਧੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ <br/>

Ad Position 21
No active advertisement
ਅਜੀਤ ਡੈਸਕ 29-12-2025
ਹੁਸ਼ਿਆਰਪੁਰ, 28 ਦਸੰਬਰ (ਨਰਿੰਦਰ ਸਿੰਘ ਬੱਡਲਾ)-ਗਜ਼ਟਿਡ ਅਤੇ ਨਾਨ ਗਜ਼ਟਿਡ ਐਸ.ਸੀ./ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾ ਚੇਅਰਮੈਨ ਜਸਵੀਰ ਸਿੰਘ ਪਾਲ ਦੇ ਨਿਰਦੇਸ਼ਾਂ ਤਹਿਤ ਸੂਬਾ ਵਾਇਸ ਚੇਅਰਮੈਨ ਚੌਧਰੀ ਬਲਰਾਜ ਕੁਮਾਰ, ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਅਤੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੁੱਗਾ ਦੀ ਅਗਵਾਈ 'ਚ ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵਲੋਂ ਜਾਰੀ ਗੈਰ ਸੰਵਿਧਾਨਕ ਰਾਖਵਾਂਕਰਨ ਵਿਰੋਧੀ ਅਤੇ ਆਪ ਹੁਦਰਾਸ਼ਾਹੀ ਵਾਲੇ ਪੱਤਰ 10 ਅਕਤੂਬਰ 2014 ਅਤੇ 24 ਦਸੰਬਰ 2025 ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਡੀ.ਸੀ. ਦਫ਼ਤਰ ਹੁਸ਼ਿਆਰਪੁਰ ਸਾਹਮਣੇ ਸਾੜੀਆਂ ਅਤੇ ਪਰਮਪ੍ਰੀਤ ਸਿੰਘ ਸਹਾਇਕ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ | ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਗੈਰ ਸੰਵਿਧਾਨਕ ਰਾਖਵਾਂਕਰਨ ਵਿਰੋਧੀ ਇਨ੍ਹਾਂ ਪੱਤਰਾਂ ਨੂੰ ਵਾਪਸ ਲਿਆ ਜਾਵੇ ਨਹੀਂ ਤਾਂ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਸੂਬਾ ਵਿੱਤ ਸਕੱਤਰ ਗੁਰਜਿੰਦਰਪਾਲ ਸਿੰਘ, ਸ਼ਿਵ ਸਿੰਘ ਬੰਗੜ, ਮਨਿੰਦਰ ਸਿੰਘ ਬੋਦਲ, ਜਸਵੀਰ ਸਿੰਘ ਬੋਦਲ, ਕਮਲ ਸਿੰਘ ਬੋਦਲ, ਬਲਜੀਤ ਸਿੰਘ, ਹੰਸ ਰਾਜ ਹੰਸ, ਲੈਕਚਰਾਰ ਲਖਵਿੰਦਰ ਸਿੰਘ, ਰਾਜਪਾਲ ਸਿੰਘ, ਗੁਰਜੀਤ ਸਿੰਘ, ਸ਼ਸ਼ੀ ਕੁਮਾਰ, ਸੁਰਿੰਦਰ ਪਾਲ, ਕਸ਼ਮੀਰ ਸਿੰਘ, ਸੰਦੀਪ ਕੁਮਾਰ, ਦਰਸ਼ਨ ਸਿੰਘ, ਅਮਰਜੀਤ ਸਿੰਘ, ਪ੍ਰਭਜੋਤ ਸਿੰਘ, ਲਖਵੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ <br/> ਅਗਲੀ ਖ਼ਬਰ ਜਾਗਰੂਕਤਾ ਪ੍ਰੋਗਰਾਮਾਂ ਦੌਰਾਨ ਨੌਜਵਾਨਾਂ ਨੂੰ ਕਾਨੂੰਨੀ ਹੱਕਾਂ ਬਾਰੇ ਦਿੱਤੀ ਜਾਣਕਾਰੀ <br/>
Ad Position 24