20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਗੁਰਦੁਆਰਾ ਬਾਬਾ ਦਲੀਪ ਸਿੰਘ ਸਾਹਰੀ ਤੋਂ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 29-12-2025
ਨਸਰਾਲਾ, 28 ਦਸੰਬਰ (ਸਤਵੰਤ ਸਿੰਘ ਥਿਆੜਾ)-ਗੁਰਪੁਰ ਵਾਸੀ ਸੰਤ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਦੇ ਆਸ਼ੀਰਵਾਦ ਨਾਲ ਸਮੂਹ ਇਲਾਕਾ ਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਬਾਬਾ ਦਲੀਪ ਸਿੰਘ ਸਾਹਰੀ ਤੋਂ ਬੜੀ ਸ਼ਰਧਾ ਭਾਵਨਾ ਦੇ ਨਾਲ ਸਜਾਇਆ ਗਿਆ | ਇਹ ਨਗਰ ਕੀਰਤਨ ਸਵੇਰੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਜੈਕਾਰਿਆਂ ਦੀ ਗੰੂਜ ਤੇ ਬੈਂਡ ਵਾਜਿਆਂ ਦੀਆਂ ਮਧੁਰ ਧੁੰਨਾਂ ਦੇ ਨਾਲ ਸ਼ੁਰੂ ਹੋਇਆ, ਜੋ ਪਿੰਡ ਕਾਹਰੀ, ਗਗਨੌਲੀ, ਹੁਸੈਨਪੁਰ, ਰਾਮੂਥਿਆੜਾ, ਖ਼ਾਨਪੁਰ ਥਿਆੜਾ, ਪਿਆਲਾਂ, ਮੇਘੋਵਾਲ ਗੰਜ਼ਿਆਂ, ਅਜੜਾਮ ਆਦਿ ਪਿੰਡਾਂ ਵਿਚ ਦੀ ਹੁੰਦਾ ਹੋਇਆ ਵਾਪਸ ਗੁਰੂ ਘਰ ਬਾਬਾ ਦਲੀਪ ਸਿੰਘ ਸਾਹਰੀ ਵਿਖੇ ਵਾਪਸ ਪਹੁੰਚਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮਹਿੰਦਰ ਸਿੰਘ ਸਾਹਰੀ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਜੋਗਾ ਸਿੰਘ ਰਾਮੂਥਿਆੜੇ ਵਾਲੇ, ਭਾਈ ਮਲਕੀਤ ਸਿੰਘ ਖ਼ਾਨਪੁਰ ਥਿਆੜਾ, ਬਾਬਾ ਪਰਮਿੰਦਰ ਸਿੰਘ ਡਗਾਣੇ ਵਾਲੇ, ਬਾਬਾ ਇੰਦਰ ਦਾਸ ਤੇ ਬਾਬਾ ਮਹਿੰਦਰ ਦਾਸ ਮੇਘੋਵਾਲ ਵਾਲਿਆਂ ਨੇ ਵੀ ਸੰਗਤਾਂ ਦੇ ਦਰਸ਼ਨ ਕੀਤੇ | ਇਸ ਨਗਰ ਕੀਰਤਨ ਵਿਚ ਭਾਈ ਗੁਰਜੋਤ ਸਿੰਘ ਰਾਮੂਥਿਆੜੇ ਵਾਲੇ, ਭਾਈ ਧਰਮਿੰਦਰ ਸਿੰਘ ਹੁਸ਼ਿਆਰਪੁਰ ਵਾਲੇ, ਬਾਬਾ ਜਸਵਿੰਦਰ ਸਿੰਘ ਬਡਿਆਲਾਂ ਵਾਲਿਆਂ ਦੇ ਕੀਰਤਨ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਨਗਰ ਕੀਰਤਨ ਦੇ ਖਾਨਪੁਰ ਥਿਆੜਾ ਵਿਖੇ ਪਹੁੰਚਣ ਤੇ ਸਮੂਹ ਨਗਰ ਨਿਵਾਸੀ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਹੋਰ ਵੀ ਵੱਖ-ਵੱਖ ਪਿੰਡਾਂ ਵਿੱਚ ਸਵਾਗਤੀ ਗੇਟ ਬਣਾਏ ਗਏ ਤੇ ਸ਼ਰਧਾਵਾਨ ਸੰਗਤਾਂ ਵਲੋਂ ਕਈ ਪ੍ਰਕਾਰ ਦੇ ਲੰਗਰ ਲਾਏ ਗਏ | ਇਸ ਮੌਕੇ ਪ੍ਰਧਾਨ ਬਲਦੇਵ ਸਿੰਘ ਸਾਹਰੀ, ਡਾ: ਗੁਰਪਾਲ ਸਿੰਘ, ਮਨੋਹਰ ਸਿੰਘ, ਜੋਗਾ ਸਿੰਘ, ਅਮਰਜੀਤ ਸਿੰਘ, ਜਤਿੰਦਰ ਸਿੰਘ, ਕਮਲ ਸਿੰਘ, ਮੇਜਰ ਸਿੰਘ, ਸਰਪੰਚ ਬਲਰਾਜ ਸਿੰਘ, ਸੁਖਵਿੰਦਰ ਸਿੰਘ ਖ਼ਾਨਪੁਰ, ਜਸਵੀਰ ਸਿੰਘ, ਹਰਪ੍ਰੀਤ ਸਿੰਘ, ਕੈਪਟਨ ਸ਼ਿਵ ਦਿਆਲ, ਮੰਗਲ ਸਿੰਘ, ਅਨਿਲ ਕੁਮਾਰ, ਸੁਖਵਿੰਦਰ ਸਿੰਘ ਸ਼ਿੰਦਾ, ਹਰਪ੍ਰੀਤ ਸਿੰਘ ਹਨੀ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਤੇ ਸਮੂਹ ਨਗਰ ਸਾਹਰੀ ਦੀਆਂ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿ੍ਸਮਸ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਮੌਕੇ ਪਹਿਲਾ ਖ਼ੂਨਦਾਨ ਕੈਂਪ ਲਗਾਇਆ <br/>
Ad Position 24