ਅੱਡਾ ਸਰਾਂ, 28 ਦਸੰਬਰ (ਮਸੀਤੀ)-ਪਿੰਡ ਮਸੀਤਪਲ ਕੋਟ ਦੇ ਗੁਰਦੁਆਰਾ ਸਾਹਿਬ 'ਚ ਮਾਤਾ ਗੁਜਰ ਕੌਰ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਕਮੇਟੀ ਅਤੇ ਪਿੰਡ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਸਜਾਏ ਗਏ ਦੀਵਾਨ ਵਿਚ ਪਿੰਡ ਦੇ ਬੱਚਿਆਂ ਦੇ ਜਥੇ ਦੇ ਨਾਲ ਨਾਲ ਭਾਈ ਸੁਖਰਾਜ ਸਿੰਘ ਪ੍ਰੀਤਮਪੁਰਾ ਅਤੇ ਭਾਈ ਗੁਰਪ੍ਰੀਤ ਸਿੰਘ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਦੇ ਨਾਲ ਨਿਹਾਲ ਕਰਦੇ ਹੋਏ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਨਾਲ ਜੋੜਿਆ | ਇਸ ਮੌਕੇ ਹੈੱਡ ਗ੍ਰੰਥੀ ਜਸਵਿੰਦਰ ਸਿੰਘ, ਚੰਚਲ ਸਿੰਘ, ਜੀਤ ਸਿੰਘ, ਹਰਬੰਸ ਸਿੰਘ, ਡਾ. ਸਰਵਣ ਸਿੰਘ, ਪ੍ਰੇਮਪਾਲ ਸਿੰਘ, ਪਿ੍ਥੀਪਾਲ ਸਿੰਘ, ਸੁਖਵਿੰਦਰ ਸਿੰਘ, ਸਵਰਨ ਸਿੰਘ, ਪਰਮਜੀਤ ਸਿੰਘ, ਹਰਜਿੰਦਰ ਸਿੰਘ ਲਾਲਾ, ਮਲਵਿੰਦਰ ਸਿੰਘ, ਗੁਰਦੀਪ ਸਿੰਘ, ਗੁਰਮੀਤ ਸਿੰਘ, ਬਲਜੀਤ ਸਿੰਘ, ਤਲਵਿੰਦਰ ਸਿੰਘ ਹੀਰਾ, ਜਸਪ੍ਰੀਤ ਸਿੰਘ, ਸੁਖਨਿੰਦਰ ਸਿੰਘ ਕਲੋਟੀ, ਸੁੱਖਾ ਕੈਨੇਡਾ, ਸੁਰਜੀਤ ਸਿੰਘ, ਭੁਪਿੰਦਰ ਸਿੰਘ ਜਸਵਿੰਦਰ ਸਿੰਘ, ਸੁਰਿੰਦਰ ਸਿੰਘ ਆਦਿ ਨੇ ਹਾਜ਼ਰੀ ਲੁਆਈ |