21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਨਸ਼ਿਆਂ ਖ਼ਿਲਾਫ਼ ਕਰਵਾਇਆ ਜਾਗਰੂਕਤਾ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 29-12-2025
ਹੁਸ਼ਿਆਰਪੁਰ, 28 ਦਸੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਾਜਿੰਦਰ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚੀਫ ਜੁਡੀਸ਼ੀਅਲ ਮੈਜਿਸਟਰੈਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਨਸ਼ਿਆਂ ਖਿਲਾਫ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇੰਦਰ ਹੁਸ਼ਿਆਰਪੁਰ ਵਿਖ਼ੇ ਕੇੰਦਰ ਦੇ ਕਾਊਾਸਲਰ ਪ੍ਰਸ਼ਾਂਤ ਆਦੀਆ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਤੋਂ ਚੀਫ ਲੀਗਲ ਏਡ ਡਿਫੈਂਸ ਕਾਊਾਸਲ ਐਡਵੋਕੇਟ ਵਿਸ਼ਾਲ ਕੁਮਾਰ ਨੰਦਾ ਅਤੇ ਡਿਪਟੀ ਲੀਗਲ ਏਡ ਡਿਫੈਂਸ ਕਾਊਾਸਲ ਐਡਵੋਕੇਟ ਸੰਦੀਪ ਭਾਰਦਵਾਜ ਵੱਲੋਂ ਜਾਗਰੂਕਤਾ ਸੈਮੀਨਾਰ ਕੀਤਾ ਗਿਆ | ਇਸ ਮੌਕੇ ਉਨ੍ਹਾਂ ਮਰੀਜ਼ਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਟੋਲ ਫ੍ਰੀ ਨੰਬਰ 15100 ਬਾਰੇ ਵੀਂ ਦੱਸਿਆ | ਇਸ ਤੋਂ ਇਲਾਵਾ ਉਹਨਾਂ ਮਰੀਜ਼ਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਉਹਨਾਂ ਦੇ ਸ਼ੰਕਿਆਂ ਦਾ ਨਿਵਾਰਨ ਕੀਤਾ | ਇਸ ਦੌਰਾਨ ਨਸ਼ਿਆਂ ਖਿਲਾਫ ਪ੍ਰਣ ਵੀ ਲਿਆ ਗਿਆ | ਇਸ ਮੌਕੇ ਗੁਰਸਿਮਰਨ ਸਿੰਘ ਸਟਾਫ਼ ਨਰਸ ਤੇ ਮਰੀਜ਼ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਫ਼ਰ-ਏ-ਸ਼ਹਾਦਤ ਲੜੀ ਤਹਿਤ ਗੁਰਦੁਆਰਾ ਸਿੰਘ ਸਭਾ ਥੇਂਦਾ ਵਿਖੇ ਰਾਤਰੀ ਦੀਵਾਨ ਸਜਾਇਆ ਅਗਲੀ ਖ਼ਬਰ ਹੱਡੀਆਂ ਅਤੇ ਜੋੜਾਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਮੁਫ਼ਤ ਜਾਂਚ ਕੈਂਪ ਲਗਾਇਆ <br/>
Ad Position 24