21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸਫ਼ਰ-ਏ-ਸ਼ਹਾਦਤ ਲੜੀ ਤਹਿਤ ਗੁਰਦੁਆਰਾ ਸਿੰਘ ਸਭਾ ਥੇਂਦਾ ਵਿਖੇ ਰਾਤਰੀ ਦੀਵਾਨ ਸਜਾਇਆ

Ad Position 21
No active advertisement
ਗੁਰਦੁਆਰਾ ਸਿੰਘ ਸਭਾ ਥੇਂਦਾ ਵਿਖੇ ਕਰਵਾਏ ਸਮਾਗਮ ਦੌਰਾਨ ਭਾਈ ਜਸਵਿੰਦਰ ਸਿੰਘ ਧੁੱਗਾ ਗੁਰਮਤਿ ਵਿਚਾਰਾਂ ਕਰਦੇ | (ਸੱਜੇ) ਭਾਈ ਸੁਖਵਿੰਦਰ ਸਿੰਘ ਮੰਡਾਲੀ ਦਾ ਜਥਾ ਢਾਡੀ ਵਾਰਾਂ ਪੇਸ਼ ਕਰਦਾ ਹੋਇਆ | ਤਸਵੀਰ: ਚੱਗਰ <br/> 29-12-2025
ਗੜ੍ਹਦੀਵਾਲਾ, 28 ਦਸੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਨੂੰ ਸਮਰਪਿਤ 'ਸਫਰ-ਏ-ਸਹਾਦਤ' ਤਹਿਤ ਪਿੰਡਾਂ ਵਿਚ ਚਲਾਈ ਕੀਰਤਨ ਦਰਬਾਰਾਂ ਦੀ ਲੜੀ ਤਹਿਤ ਗੁਰਦੁਆਰਾ ਸਿੰਘ ਸਭਾ ਥੇਂਦਾ ਵਿਖੇ ਵਿਸ਼ੇਸ਼ ਰਾਤਰੀ ਦੀਵਾਨ ਸਜਾਇਆ ਗਿਆ | ਜਿਸ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਭਾਈ ਰਵਿੰਦਰ ਸਿੰਘ ਜਲੰਧਰ, ਭਾਈ ਮੋਹਨ ਸਿੰਘ ਬਾਹਲੇ, ਭਾਈ ਮਨਜੀਤ ਸਿੰਘ ਦਸਮੇਸ਼ ਨਗਰ ਟਾਂਡਾ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਜਦ ਕਿ ਨਾਮਵਰ ਢਾਡੀ ਸੁਖਵਿੰਦਰ ਸਿੰਘ ਮੰਡਾਲੀ ਨੇ ਢਾਡੀ ਵਾਰਾਂ ਰਾਹੀਂ ਚਮਕੌਰ ਦੀ ਗੜ੍ਹੀ ਦੇ ਜੰਗ ਦਾ ਪ੍ਰਸੰਗ ਸੰਗਤਾਂ ਨੂੰ ਸਰਵਣ ਕਰਾਇਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਬੁਲਾਰੇ ਭਾਈ ਜਸਵਿੰਦਰ ਸਿੰਘ ਧੁੱਗਾ ਅਤੇ ਡਾਕਟਰ ਹਰਮਿੰਦਰ ਸਿੰਘ ਸਹਿਜ ਨੇ ਸਟੇਜ ਸਕੱਤਰ ਦੀ ਡਿਊਟੀ ਨਿਭਾਉਂਦਿਆਂ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਵੱਲੋਂ ਕੀਤੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਦਿੱਤੀ | ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ਼ਹੀਦੀ ਦਿਵਸ ਸਬੰਧੀ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ 15 ਦਸੰਬਰ ਤੋਂ ਸ਼ਹੀਦੀ ਸਮਾਗਮ ਸਬੰਧੀ ਚੱਲ ਰਹੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਲੜੀ ਦੀ ਸਮਾਪਤੀ ਦੀ ਅਰਦਾਸ ਕੀਤੀ ਗਈ | ਇਸ ਮੌਕੇ ਭਾਈ ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ ਧੂਤ, ਜਤਿੰਦਰ ਸਿੰਘ, ਹਰਜਿੰਦਰ ਸਿੰਘ, ਅਮਰਜੀਤ ਸਿੰਘ, ਇਕਜੋਤ ਸਿੰਘ, ਮਾਸਟਰ ਗੁਰਦੇਵ ਸਿੰਘ, ਪਿ੍ੰਸੀਪਲ ਜਗਜੀਤ ਸਿੰਘ ਰੀਹਲ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ ਸਮਰਾ, ਅਕਾਲੀ ਆਗੂ ਹਰਵਿੰਦਰ ਸਿੰਘ ਸਮਰਾ, ਨੰਬਰਦਾਰ ਪਰਮਿੰਦਰ ਸਿੰਘ, ਸਰਪੰਚ ਹਰਦੀਪ ਸਿੰਘ ਘੁੱਗ, ਸਾਬਕਾ ਸਰਪੰਚ ਕੁਲਦੀਪ ਸਿੰਘ, ਜੋਗਿੰਦਰ ਸਿੰਘ, ਅਵਤਾਰ ਸਿੰਘ, ਹੌਲਦਾਰ ਤਰਲੋਕ ਸਿੰਘ, ਸੁਲੱਖਣ ਸਿੰਘ, ਗੁਰਨਾਮ ਸਿੰਘ ਬਿੱਲਾ, ਮਨਜੀਤ ਸਿੰਘ, ਹਰਚਰਨ ਸਿੰਘ ਸਮਰਾ, ਗੁਰਦੇਵ ਸਿੰਘ ਚੱਗਰ 'ਆਪ' ਆਗੂ, ਤਲਵਿੰਦਰ ਸਿੰਘ, ਕਮਲਦੀਪ ਸਿੰਘ, ਤਰਸੇਮ ਸਿੰਘ, ਗੁਲਜ਼ਾਰ ਸਿੰਘ, ਭਾਈ ਕਰਨੈਲ ਸਿੰਘ ਸੋਢੀ, ਜਸਕਰਨ ਸਿੰਘ, ਦਸ਼ਮਵੀਰ ਸਿੰਘ, ਬਲਰਾਜ ਸਿੰਘ, ਜਪਜੀਤ ਸਿੰਘ ਸਮਰਾ, ਅਮਨਪ੍ਰੀਤ ਸਿੰਘ, ਹੀਰਾ ਭੁੱਲਰ ਹਰਜੋਤ ਸਿੰਘ, ਲਵਰਾਜ ਸਿੰਘ ਲੱਭਾ, ਬਹਾਦਰ ਸਿੰਘ, ਨਵਜੋਤ ਸਿੰਘ ਕੈਨੇਡਾ, ਮਨਦੀਪ ਸਿੰਘ ਡੀ.ਸੀ., ਸੁੱਚਾ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰ ਹੋ ਕੇ ਗੁਰੂ ਦਾ ਸਰਵਣ ਕੀਤਾ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਹਾਜੀਪੁਰ 'ਚ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਕਰਵਾਇਆ ਜਾਗਰੂਕਤਾ ਸੈਮੀਨਾਰ <br/>
Ad Position 24