ਹਾਜੀਪੁਰ, 28 ਦਸੰਬਰ (ਜੋਗਿੰਦਰ ਸਿੰਘ)- ਸਥਾਨਕ ਗੁਰਦੁਆਰਾ ਸਿੰਘ ਸਭਾ ਹਾਜੀਪੁਰ ਵਿਖੇ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਪ੍ਰਧਾਨ ਕੁਲਦੀਪ ਸਿੰਘ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦਰਬਾਰ ਸਜਾਏ ਗਏ ਜਿਸ ਵਿਚ ਜਥਾ ਭਾਈ ਨਿਰਮਲ ਸਿੰਘ, ਭਾਈ ਅਮਰ ਸਿੰਘ ਹਾਜੀਪੁਰ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਉਪਰੰਤ ਸਰਬੱਤ ਦੇ ਭੱਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਸਤਪਾਲ ਸਿੰਘ, ਲਖਵਿੰਦਰ ਸਿੰਘ, ਬੀਬੀ ਰਣਜੀਤ ਕੌਰ, ਬੀਬੀ ਮੁਮਤਾਜ਼ ਕੌਰ, ਭਾਈ ਨਰਿੰਦਰ ਸਿੰਘ, ਭਾਈ ਜਸਬੀਰ ਸਿੰਘ, ਹੰਸਾ ਸਿੰਘ, ਰਤਨ ਸਿੰਘ, ਸੰਤੋਖ ਸਿੰਘ ਆਦਿ ਤੋਂ ਇਲਾਵਾ ਸੰਗਤ ਹਾਜ਼ਰ ਸੀ |