ਦਸੂਹਾ, 28 ਦਸੰਬਰ (ਭੁੱਲਰ)- ਮਨਰੇਗਾ ਸਕੀਮ ਨੂੰ ਲੈ ਕੇ ਹਲਕਾ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ, ਬਲਾਕ ਪੱਧਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਘੁੰਮਣ ਨੇ ਸਾਫ਼ ਸ਼ਬਦਾਂ ਵਿਚ ਕਿਹਾ ਕਿ ਮਨਰੇਗਾ ਸਕੀਮ ਗ਼ਰੀਬ, ਮਜ਼ਦੂਰ ਅਤੇ ਪਿੰਡਾਂ ਦੇ ਵਾਸੀਆਂ ਲਈ ਜੀਵਨ ਰੇਖਾ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ | ਘੁੰਮਣ ਨੇ ਕਿਹਾ ਕਿ ਮਨਰੇਗਾ ਸਕੀਮ ਰਾਹੀਂ ਹਜ਼ਾਰਾਂ ਪਰਿਵਾਰਾਂ ਨੂੰ ਰੋਜ਼ਗਾਰ ਮਿਲਦਾ ਹੈ, ਜਿਸ ਨਾਲ ਪਿੰਡਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੁੰਦੀ ਹੈ | ਉਨ੍ਹਾਂ ਦੱਸਿਆ ਕਿ ਇਹ ਸਕੀਮ ਸਿਰਫ਼ ਰੋਜ਼ਗਾਰ ਤੱਕ ਸੀਮਿਤ ਨਹੀਂ, ਸਗੋਂ ਪਿੰਡਾਂ ਦੇ ਵਿਕਾਸ ਲਈ ਵੀ ਬਹੁਤ ਮਹੱਤਵਪੂਰਨ ਹੈ | ਮਨਰੇਗਾ ਅਧੀਨ ਬਣ ਰਹੇ ਤਾਲਾਬ, ਪੱਕੀਆਂ ਪਗਡੰਡੀਆਂ, ਖਾਲੇ, ਸੜਕਾਂ ਅਤੇ ਹੋਰ ਵਿਕਾਸੀ ਕੰਮ ਪਿੰਡਾਂ ਦੀ ਤਸਵੀਰ ਬਦਲ ਰਹੇ ਹਨ | ਮੀਟਿੰਗ ਦੌਰਾਨ ਇਹ ਵੀ ਚਰਚਾ ਕੀਤੀ ਗਈ ਕਿ ਮਨਰੇਗਾ ਸਕੀਮ ਸਬੰਧੀ ਕੁੱਝ ਥਾਵਾਂ 'ਤੇ ਗ਼ਲਤ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਲੋਕ ਅਜਿਹੀਆਂ ਅਫ਼ਵਾਹਾਂ 'ਤੇ ਧਿਆਨ ਨਾ ਦੇਣ ਕਿਉਂਕਿ ਸਰਕਾਰ ਮਨਰੇਗਾ ਸਕੀਮ ਨੂੰ ਪੂਰੀ ਤਰ੍ਹਾਂ ਜਾਰੀ ਰੱਖਣ ਅਤੇ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਮਨਰੇਗਾ ਇੱਕ ਅਹਿਮ ਹਥਿਆਰ ਹੈ | ਇਸ ਨਾਲ ਪਿੰਡਾਂ ਤੋਂ ਸ਼ਹਿਰਾਂ ਵੱਲ ਹੋ ਰਹੀ ਮਾਈਗ੍ਰੇਸ਼ਨ 'ਤੇ ਵੀ ਰੋਕ ਲੱਗਦੀ ਹੈ ਅਤੇ ਲੋਕ ਆਪਣੇ ਪਿੰਡਾਂ ਵਿਚ ਰਹਿ ਕੇ ਇੱਜ਼ਤ ਨਾਲ ਰੋਜ਼ੀ-ਰੋਟੀ ਕਮਾ ਸਕਦੇ ਹਨ | ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਨੂੰ ਸਫਲ ਬਣਾਉਣ ਲਈ ਸਰਕਾਰ, ਪ੍ਰਸ਼ਾਸਨ ਅਤੇ ਲੋਕਾਂ ਦੀ ਸਾਂਝੀ ਭੂਮਿਕਾ ਬਹੁਤ ਜ਼ਰੂਰੀ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਮਨਰੇਗਾ ਸਕੀਮ ਨੂੰ ਕਿਸੇ ਵੀ ਕੀਮਤ 'ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਮਜ਼ਦੂਰ ਵਰਗ ਦੇ ਹੱਕਾਂ ਦੀ ਹਰ ਪੱਧਰ 'ਤੇ ਰੱਖਿਆ ਕੀਤੀ |