18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਡੀ.ਏ.ਵੀ ਕਾਲਜੀਏਟ ਸਕੂਲ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 30-12-2025
ਦਸੂਹਾ, 29 ਦਸੰਬਰ (ਭੁੱਲਰ)- ਜੇ.ਸੀ.ਡੀ.ਏ.ਵੀ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਨਸ਼ਿਆਂ ਵਿਰੁੱਧ ਇੱਕ ਸੈਮੀਨਾਰ ਪਿ੍ੰਸੀਪਲ ਪ੍ਰੋਫੈਸਰ ਰਾਕੇਸ਼ ਕੁਮਾਰ ਮਹਾਜਨ ਦੀ ਯੋਗ ਅਗਵਾਈ ਹੇਠ ਆਯੋਜਿਤ ਕੀਤਾ ਗਿਆ | ਇਸ ਮੌਕੇ ਸਕੂਲ ਵਿਚ ਮੁੱਖ ਵਕਤਾ ਦੇ ਤੌਰ ਉੱਤੇ ਐਡਵੋਕੇਟ ਲਵਜੀਤ ਸਿੰਘ ਅਤੇ ਮੈਡਮ ਅਨੁਰਾਧਾ ਨੂੰ ਸੱਦਾ ਦਿੱਤਾ ਗਿਆ, ਜਿਨ•ਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਭਿਆਨਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਮਾਹਿਰ ਵਕਤਾ ਨੇ ਦੱਸਿਆ ਕਿ ਨਸ਼ੇ ਸਿਰਫ਼ ਸਿਹਤ ਨੂੰ ਹੀ ਨਹੀਂ, ਸਗੋਂ ਵਿਦਿਆਰਥੀਆਂ ਦੇ ਭਵਿੱਖ, ਪਰਿਵਾਰ ਅਤੇ ਸਮਾਜ ਨੂੰ ਵੀ ਨੁਕਸਾਨ ਪਹੁੰਚਾਉਂਦੇ ਹਨ | ਉਨ•ਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ | ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਵੀ ਸਰਗਰਮ ਹਿੱਸਾ ਲਿਆ ਅਤੇ ਆਪਣੇ ਸਵਾਲ ਪੁੱਛੇ | ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਸਮਾਜ ਬਣਾਉਣ ਦਾ ਸੰਕਲਪ ਦਿਵਾਇਆ ਗਿਆ | ਕਾਲਜੀਏਟ ਸਕੂਲ ਇੰਚਾਰਜ ਮੈਡਮ ਨਿਵੇਦਿਕਾ ਨੇ ਕਿਹਾ ਕਿ ਇਸ ਤਰ•ਾਂ ਦੇ ਲੈਕਚਰ ਵਿਦਿਆਰਥੀਆਂ ਵਿਚ ਸਹੀ ਸੋਚ ਅਤੇ ਜਾਗਰੂਕਤਾ ਪੈਦਾ ਕਰਨ ਵਿਚ ਮਦਦਗਾਰ ਸਾਬਤ ਹੁੰਦੇ ਹਨ | ਇਹ ਸਮਾਗਮ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਨਾਲਸਾ ਦੀ ਸਰਪ੍ਰਸਤੀ ਕਰਵਾਇਆ ਗਿਆ | ਸੈਮੀਨਾਰ ਦੇ ਅੰਤ ਵਿਚ ਕਾਲਜ ਰਜਿਸਟਰਾਰ ਡਾ. ਸ਼ੀਤਲ ਸਿੰਘ ਨੇ ਵਕਤਿਆਂ ਦਾ ਧੰਨਵਾਦ ਕੀਤਾ ਅਤੇ ਮੌਜੂਦ ਮਹਿਮਾਨਾਂ ਨੂੰ ਸਮਾਨ ਚਿੰਨ• ਭੇਟ ਕੀਤਾ | ਸਟੇਜ ਸੰਚਾਲਨ ਦਾ ਕਾਰਜ ਪ੍ਰੋਫੈਸਰ ਮਨਪ੍ਰੀਤ ਦੁਆਰਾ ਬਾਖ਼ੂਬੀ ਕੀਤਾ ਗਿਆ | ਇਸ ਮੌਕੇ ਮੈਡਮ ਮਨਪ੍ਰੀਤ ਕੌਰ, ਪ੍ਰੋਫੈਸਰ ਵਿਵੇਕ, ਮੈਡਮ ਪ੍ਰੀਤੀ ਸੋਹਲ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਲ ਸੁਰੱਖਿਆ ਯੂਨਿਟ ਵਲੋਂ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਅਗਲੀ ਖ਼ਬਰ ਪਿੰਡ ਬਾਬਕ 'ਚ ਕਰਵਾਇਆ 'ਸਫ਼ਰ-ਏ-ਸ਼ਹਾਦਤ' ਸਮਾਗਮ <br/>
Ad Position 24