18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਬਾਲ ਸੁਰੱਖਿਆ ਯੂਨਿਟ ਵਲੋਂ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ

Ad Position 21
No active advertisement
ਸਕੂਲ ਬੱਸਾਂ ਦੀ ਚੈਕਿੰਗ ਦੌਰਾਨ ਬਾਲ ਸੁਰੱਖਿਆ ਯੂਨਿਟ ਦੇ ਮੈਂਬਰ | ਤਸਵੀਰ :ਹਮਸ਼ਾਇਨ ਸਟੂਡੀਓ <br/> 30-12-2025
ਹੁਸ਼ਿਆਰਪੁਰ, 29 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬੱਚਿਆਂ ਦੀ ਸੁਰੱਖਿਆ ਅਤੇ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਬਾਲ ਸੁਰੱਖਿਆ ਯੂਨਿਟ ਵੱਲੋਂ ਅੱਜ ਹੁਸ਼ਿਆਰਪੁਰ ਵਿਖੇ ਬੱਚਿਆਂ ਨੂੰ ਲਿਜਾਉਣ ਲਈ ਵਰਤੀਆਂ ਜਾਣ ਵਾਲੀਆਂ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ | ਇਸ ਦਾ ਮੁੱਖ ਮਕਸਦ ਸਕੂਲੀ ਆਵਾਜਾਈ ਦੌਰਾਨ ਬੱਚਿਆਂ ਦੀ ਜਾਨੀ ਸੁਰੱਖਿਆ ਨਾਲ ਸੰਬੰਧਿਤ ਸਾਰੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਸੀ | ਇਸ ਚੈਕਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਜਾਂਚ ਕੀਤੀ ਗਈ, ਜਿਸ ਵਿਚ ਬੱਸਾਂ ਦੀ ਫਿਟਨੈੱਸ ਹਾਲਤ, ਰਜਿਸਟਰੇਸ਼ਨ ਅਤੇ ਇੰਸ਼ੋਰੈਂਸ ਦਸਤਾਵੇਜ਼, ਡਰਾਈਵਰਾਂ ਦੇ ਡਰਾਈਵਿੰਗ ਲਾਇਸੰਸ, ਡਰਾਈਵਰਾਂ ਅਤੇ ਹੈਲਪਰਾਂ ਦੀ ਪੁਲਿਸ ਵੈਰੀਫਿਕੇਸ਼ਨ, ਬੱਸ ਵਿਚ ਹੈਲਪਰ ਦੀ ਉਪਲਬਧਤਾ, ਫ਼ਸਟ ਏਡ ਬਾਕਸ, ਅੱਗ ਬੁਝਾਊ ਉਪਕਰਨ, ਸਪੀਡ ਗਵਰਨਰ, ਸੀ.ਸੀ.ਟੀ.ਵੀ, ਬੱਸ ਦੇ ਦਰਵਾਜ਼ਿਆਂ ਅਤੇ ਸੀਟਾਂ ਦੀ ਸੁਰੱਖਿਆ, ਅਤੇ ਬੱਚਿਆਂ ਦੀ ਸਹੂਲਤ ਲਈ ਜ਼ਰੂਰੀ ਸਾਰੇ ਪ੍ਰਬੰਧਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ | ਚੈਕਿੰਗ ਦੌਰਾਨ ਜਿੱਥੇ ਵੀ ਕੁੱਝ ਘਾਟਾਂ ਜਾਂ ਨਿਯਮਾਂ ਦੀ ਉਲੰਘਣਾ ਪਾਈ ਗਈ, ਉੱਥੇ ਸਕੂਲ ਪ੍ਰਬੰਧਕਾਂ ਅਤੇ ਬੱਸ ਸਟਾਫ਼ ਨੂੰ ਤੁਰੰਤ ਸੁਧਾਰ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ | ਨਾਲ ਹੀ ਉਨ੍ਹਾਂ ਨੂੰ ਇਹ ਵੀ ਅਗਾਹ ਕੀਤਾ ਗਿਆ ਕਿ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ | ਬਾਲ ਸੁਰੱਖਿਆ ਯੂਨਿਟ, ਹੁਸ਼ਿਆਰਪੁਰ ਵੱਲੋਂ ਸਕੂਲ ਪ੍ਰਬੰਧਕਾਂ, ਡਰਾਈਵਰਾਂ ਅਤੇ ਹੈਲਪਰਾਂ ਨੂੰ ਬੱਚਿਆਂ ਨਾਲ ਦੋਸਤਾਨਾ ਵਿਵਹਾਰ, ਸੁਰੱਖਿਅਤ ਡਰਾਈਵਿੰਗ, ਟਰੈਫ਼ਿਕ ਨਿਯਮਾਂ ਦੀ ਪਾਲਣਾ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦੇਣ ਬਾਰੇ ਵੀ ਜਾਗਰੂਕ ਕੀਤਾ ਗਿਆ | ਬਾਲ ਸੁਰੱਖਿਆ ਯੂਨਿਟ ਨੇ ਸਪਸ਼ਟ ਕੀਤਾ ਕਿ ਭਵਿੱਖ ਵਿਚ ਵੀ ਅਜਿਹੀਆਂ ਚੈਕਿੰਗ ਮੁਹਿੰਮਾਂ ਨਿਯਮਿਤ ਤੌਰ 'ਤੇ ਜਾਰੀ ਰਹਿਣਗੀਆਂ, ਤਾਂ ਜੋ ਜ਼ਿਲ੍ਹੇ ਵਿਚ ਸਕੂਲ ਬੱਸਾਂ ਰਾਹੀਂ ਯਾਤਰਾ ਕਰਨ ਵਾਲੇ ਸਾਰੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ | ਇਸ ਦੌਰਾਨ ਮਾਪਿਆਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਸਕੂਲ ਬੱਸ ਵਿਚ ਬੱਚਿਆਂ ਦੀ ਸੁਰੱਖਿਆ ਸਬੰਧੀ ਕੋਈ ਕਮੀ ਜਾਂ ਲਾਪਰਵਾਹੀ ਨਜ਼ਰ ਆਵੇ, ਤਾਂ ਤੁਰੰਤ ਸਬੰਧਿਤ ਸਕੂਲ ਪ੍ਰਬੰਧਨ ਜਾਂ ਬਾਲ ਸੁਰੱਖਿਆ ਯੂਨਿਟ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਮਗਨਰੇਗਾ ਨੂੰ ਰੱਦ ਕਰਨ ਵਿਰੁੱਧ ਕੇਂਦਰ ਦਾ ਵਿਰੋਧ <br/> ਅਗਲੀ ਖ਼ਬਰ ਡੀ.ਏ.ਵੀ ਕਾਲਜੀਏਟ ਸਕੂਲ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ <br/>
Ad Position 24