ਮੁਕੇਰੀਆਂ, 29 ਦਸੰਬਰ (ਰਾਮਗੜ੍ਹੀਆ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਹਲਕਾ ਮੁਕੇਰੀਆਂ ਦੇ ਇੰਚਾਰਜ ਜਥੇ. ਪਰਮਿੰਦਰ ਸਿੰਘ ਖ਼ਾਲਸਾ ਜਿਨ੍ਹਾਂ ਦੇ ਮਾਤਾ ਸਵ. ਬੀਬੀ ਕੁਲਵੰਤ ਕੌਰ ਪਤਨੀ ਕੈਪ. ਗੁਰਮੀਤ ਸਿੰਘ ਪਿੰਡ ਮੁਸਾਹਿਬਪੁਰ ਜੋ 20 ਦਸੰਬਰ 2025 ਦਿਨ ਸ਼ਨੀਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਜਿਨ੍ਹਾਂ ਦੇ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 29 ਦਸੰਬਰ ਉਨ੍ਹਾਂ ਦੇ ਗ੍ਰਹਿ ਪਿੰਡ ਮੁਸਾਹਿਬਪੁਰ ਮੁਕੇਰੀਆਂ ਵਿਖੇ ਪਾਏ ਗਏ | ਇਸ ਮੌਕੇ ਸਭ ਤੋਂ ਪਹਿਲਾਂ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮਿ੍ਤਸਰ ਭਾਈ ਜਬਰਤੋੜ ਸਿੰਘ ਵਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਗਿਆ | ਇਸ ਤੋਂ ਇਲਾਵਾ ਭਾਈ ਗੁਰਭੇਜ ਸਿੰਘ ਖ਼ਾਲਸਾ ਵਲੋਂ ਗੁਰਬਾਣੀ ਵਿਚਾਰਾਂ ਕੀਤੀਆਂ ਗਈਆਂ | ਇਸ ਤੋਂ ਇਲਾਵਾ ਇਸ ਮੌਕੇ ਇਲਾਕੇ ਭਰ ਤੋਂ ਧਾਰਮਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਜਿਨ੍ਹਾਂ ਵਿਚ ਜਥੇ. ਰਵਿੰਦਰ ਸਿੰਘ ਚੱਕ ਮੈਂਬਰ ਐਸ. ਜੀ. ਪੀ. ਸੀ. ਮੈਂਬਰ, ਪ੍ਰੋ. ਜੀ. ਐਸ. ਮੁਲਤਾਨੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ, ਜਥੇਦਾਰ ਹਰਬੰਸ ਸਿੰਘ ਮੰਝਪੁਰ, ਜਥੇ. ਕਿਰਪਾਲ ਸਿੰਘ ਗੇਰਾ, ਗੁਰਨਾਮ ਸਿੰਘ ਸਿੰਘੜੀਵਾਲ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ, ਪਰਮਿੰਦਰ ਸਿੰਘ ਖ਼ਾਲਸਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਬਾਬਾ ਸਰਬਜੀਤ ਸਿੰਘ ਮਹਿੰਦੀਪੁਰ, ਲਖਵਿੰਦਰ ਸਿੰਘ ਟਿੰਮੀ ਹਾਜੀਪੁਰ, ਹਰਭਜਨ ਸਿੰਘ ਲਹਿਰੀ, ਨਵਲਜੀਤ ਸਿੰਘ ਬੂਲੋਵਾਲ, ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ, ਕੁਲਵਿੰਦਰ ਸਿੰਘ ਵਿਰਕ ਡੀ. ਐਸ. ਪੀ, ਦਲਜੀਤ ਸਿੰਘ ਐਸ. ਐੱਚ. ਓ. ਮੁਕੇਰੀਆਂ, ਗੁਰਦੀਪ ਸਿੰਘ ਖੁਣ ਖੁਣ ਜ਼ਿਲ੍ਹਾ ਜਨਰਲ ਸਕੱਤਰ, ਰਚਨ ਸਿੰਘ ਟਾਂਡਾ ਚੂੜੀਆਂ, ਯੂਥ ਪ੍ਰਧਾਨ ਸੰਦੀਪ ਸਿੰਘ ਖ਼ਾਲਸਾ ਸ਼੍ਰੋਮਣੀ ਅਕਾਲੀ ਦਲ, ਗੁਰਦੀਪ ਸਿੰਘ ਗੜ੍ਹਦੀਵਾਲ ਜ਼ਿਲ੍ਹਾ ਜਨਰਲ ਸਕੱਤਰ, ਰਵਿੰਦਰ ਸਿੰਘ ਖ਼ਾਲਸਾ ਪ੍ਰਧਾਨ ਸਤਿਕਾਰ ਕਮੇਟੀ ਪੰਜਾਬ, ਚੇਅਰਮੈਨ ਹਰਜੀਤ ਸਿੰਘ ਸਹੋਤਾ, ਰਣਜੀਤ ਸਿੰਘ ਦਮਦਮੀ ਟਕਸਾਲ ਅੰਮਿ੍ਤਸਰ, ਹਰਜੀਤ ਸਿੰਘ ਮੁਸਾਹਿਬਪੁਰ ਆਦਿ ਤੋਂ ਇਲਾਵਾ ਇਲਾਕੇ ਭਰ ਤੋਂ ਸੰਗਤਾਂ ਨੇ ਨੇ ਹਾਜ਼ਰੀ ਲਗਾ ਕੇ ਸਵ. ਬੀਬੀ ਕੁਲਵੰਤ ਕੌਰ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ | ਇਸ ਮੌਕੇ ਜਥੇ. ਸੰਤੋਖ ਸਿੰਘ ਡਾਲੋਵਾਲ ਵਲੋਂ ਸਟੇਜ ਸਕੱਤਰ ਦੀ ਸੇਵਾ ਨਿਭਾਈ ਗਈ | ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਿਆ |