29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਜ਼ਿਲ੍ਹਾ ਚੋਣ ਅਫ਼ਸਰ ਨੇ ਈ.ਵੀ.ਐਮ. ਵੇਅਰ ਹਾਊਸ ਦੀ ਕੀਤੀ ਤਿਮਾਹੀ ਪੜਤਾਲ <br/>

Ad Position 21
No active advertisement
ਅਜੀਤ ਡੈਸਕ 31-12-2025
ਹੁਸ਼ਿਆਰਪੁਰ, 30 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਵੱਲੋਂ ਜ਼ਿਲ੍ਹਾ ਪੱਧਰ 'ਤੇ ਬਣਾਏ ਗਏ ਈ.ਵੀ.ਐਮ ਵੇਅਰ ਹਾਊਸ ਦੀ ਦਸੰਬਰ 2025 ਦੀ ਤਿਮਾਹੀ ਪੜਤਾਲ ਕੀਤੀ ਗਈ | ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ | ਪੜਤਾਲ ਪ੍ਰਕਿਰਿਆ ਤਹਿਤ ਵੇਅਰ ਹਾਊਸ ਨੂੰ ਖੋਲ੍ਹ ਕੇ ਈ.ਵੀ.ਐਮਜ਼ ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਸਥਿਤੀ, ਸੁਰੱਖਿਆ ਪ੍ਰਬੰਧ, ਸੀਲਿੰਗ ਵਿਵਸਥਾ ਅਤੇ ਸੀ.ਸੀ.ਟੀ.ਵੀ ਨਿਗਰਾਨੀ ਵਿਵਸਥਾ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ | ਸਾਰੇ ਸਬੰਧਿਤ ਰਿਕਾਰਡ, ਲਾਗ ਬੁੱਕ ਅਤੇ ਐਂਟਰੀ ਰਜਿਸਟਰਾਂ ਦੀ ਵੀ ਜਾਂਚ ਕੀਤੀ ਗਈ ਤਾਂ ਜੋ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ | ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਕਿਹਾ ਕਿ ਈ.ਵੀ.ਐਮ ਵੇਅਰ ਹਾਊਸ ਦੀ ਤਿਮਾਹੀ ਪੜਤਾਲ ਇਕ ਨਿਯਮਿਤ ਅਤੇ ਜ਼ਰੂਰੀ ਪ੍ਰਕਿਰਿਆ ਹੈ, ਜੋ ਹਰੇਕ ਜ਼ਿਲ੍ਹੇ ਵਿਚ ਸਮੇਂ-ਸਮੇਂ ਸਿਰ ਕੀਤੀ ਜਾਂਦੀ ਹੈ | ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਨੇ ਇਸ ਦੌਰਾਨ ਪੂਰੀ ਪ੍ਰਕਿਰਿਆ 'ਤੇ ਸੰਤੁਸ਼ਟੀ ਪ੍ਰਗਟ ਕੀਤੀ | ਇਸ ਮੌਕੇ ਆਮ ਆਦਮੀ ਪਾਰਟੀ ਤੋਂ ਜੈ ਰਾਮ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਭਾਜਪਾ ਤੋਂ ਭੂਸ਼ਨ ਕੁਮਾਰ, ਸ਼੍ਰੋਮਣੀ ਅਕਾਲੀ ਦਲ ਤੋਂ ਲਖਵਿੰਦਰ ਲਖੀ ਅਤੇ ਸੀ.ਪੀ.ਆਈ (ਐਮ) ਤੋਂ ਬਲਵਿੰਦਰ ਸਿੰਘ ਤੋਂ ਇਲਾਵਾ ਚੋਣ ਕਾਨੂੰਗੋ ਦੀਪਕ ਕੁਮਾਰ ਤੇ ਲਖਵੀਰ ਸਿੰਘ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਐਗਰੋ ਇੰਡਸਟਰੀ ਨਸਰਾਲਾ 'ਚੋਂ ਸਾਮਾਨ ਚੋਰੀ <br/> ਅਗਲੀ ਖ਼ਬਰ ਦਸੂਹਾ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਤਹਿਤ 2 ਵਿਅਕਤੀ ਗਿ੍ਫ਼ਤਾਰ <br/>
Ad Position 24