ਹੁਸ਼ਿਆਰਪੁਰ, 30 ਦਸੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ (ਸਬ-ਆਫਿਸ) ਐਸੋਸੀਏਸ਼ਨ ਪੰਜਾਬ ਦੇ ਜ਼ਿਲ੍ਹਾ ਯੂਨਿਟ ਹੁਸ਼ਿਆਰਪੁਰ ਦਾ ਨਵੇਂ ਸਾਲ-2026 ਦਾ ਕਲੰਡਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਜਾਰੀ ਕੀਤਾ ਗਿਆ | ਉਨ੍ਹਾਂ ਮਨਿਸਟੀਰੀਅਲ ਸਟਾਫ਼ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਸੂਬਾ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ ਆਹਲੂਵਾਲੀਆ ਨੇ ਡਿਪਟੀ ਕਮਿਸ਼ਨਰ ਅਤੇ ਸਮੂਹ ਸਾਥੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਮਨਿਸਟੀਰੀਅਲ ਯੂਨੀਅਨ ਦਾ ਕੈਲੰਡਰ ਹਰ ਸਾਲ ਛਾਪਿਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਚੇਅਰਮੈਨ ਅਨੀਰੁੱਧ ਮੋਦਗਿੱਲ, ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸੋਹਲ, ਸੂਬਾ ਮੀਤ ਪ੍ਰਧਾਨ ਰਵਿੰਦਰ ਫਰਵਾਹਾ, ਪੈੱ੍ਰਸ ਸਕੱਤਰ ਪ੍ਰਦੀਪ ਰਾਜੂ, ਬਲਬੀਰ ਸਿੰਘ, ਭੁਪਿੰਦਰ ਕੁਮਾਰ, ਗੁਰਮੇਲ ਸਿੰਘ, ਸਤਵੀਰ ਸਿੰਘ, ਜੀਵਨ ਲਾਲ, ਹਰਜੀਤ ਸਿੰਘ, ਸੁੰਦਰ ਸ਼ਿਆਮ ਗੁਪਤਾ, ਪਰਮਜੀਤ ਸਿੰਘ, ਹਰਦੀਪ ਸਿੰਘ, ਅਜੈ, ਮੁਨੀਸ਼ ਸ਼ਰਮਾ, ਸਤਵਿੰਦਰ ਸਿੰਘ, ਮਨਜਿੰਦਰ ਸਿੰਘ, ਹਰਪ੍ਰੀਤ ਸਿੰਘ, ਰਜਿੰਦਰ ਕੁਮਾਰ, ਹਰਜੀਤ ਕੌਰ, ਬਲਜੀਤ ਕੌਰ, ਸੁਰਿੰਦਰ ਕੌਰ, ਸੁਮਨ ਸਹਿਦੇਵ, ਰੇਨੂੰ, ਦੀਪਤੀ, ਪਰਮਜੀਤ ਕੌਰ, ਵਿਕਾਸਦੀਪ ਕੌਰ ਆਦਿ ਹਾਜ਼ਰ ਸਨ |