ਕੋਟਫ਼ਤੂਹੀ, 30 ਦਸੰਬਰ (ਅਵਤਾਰ ਸਿੰਘ ਅਟਵਾਲ)-ਗੌਰਮਿੰਟ ਟੀਚਰਜ਼ ਯੂਨੀਅਨ ਬਲਾਕ ਕੋਟਫ਼ਤੂਹੀ ਦੇ ਪ੍ਰਧਾਨ ਨਰਿੰਦਰ ਅਜਨੋਹਾ ਅਤੇ ਜਨਰਲ ਸਕੱਤਰ ਉਂਕਾਰ ਸਿੰਘ ਨੇ ਅਜਨੋਹਾ ਵਿਖੇ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਰਦੀ ਦੇ ਮੌਸਮ ਵਿਚ ਪੈ ਰਹੀ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਹਰਿਆਣਾ ਸਰਕਾਰ ਦੀ ਤਰਜ਼ 'ਤੇ ਸਰਦੀਆਂ ਦੀਆਂ ਛੁੱਟੀਆਂ ਵਿਚ ਵਾਧਾ ਕਰੇ, ਹਰਿਆਣਾ ਸਰਕਾਰ ਨੇ ਸਕੂਲਾਂ ਵਿਚ ਪੰਦਰਾਂ ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ | ਇਸ ਮੌਕੇ ਹਰਮਨੋਜ ਕੁਮਾਰ, ਜਤਿੰਦਰ ਸਿੰਘ, ਸਤਨਾਮ ਸਿੰਘ, ਧਰਮਿੰਦਰ ਸਿੰਘ, ਹਾਫ਼ਿਜ਼, ਕੁਲਵਿੰਦਰ ਸਿੰਘ, ਮੁਨੀਸ਼ ਕੁਮਾਰ, ਹਰਭਜਨ ਸਿੰਘ, ਸਗਲੀ ਰਾਮ, ਅਜੇ ਕੁਮਾਰ, ਬਲਜੀਤ ਸਿੰਘ, ਸਰਬਜੀਤ ਕੌਰ, ਰਾਜਵਿੰਦਰ ਕੌਰ, ਲਵਦੀਪ ਕੌਰ, ਅਬਿਨਾਸ਼ ਕੌਰ, ਅਮਨਪ੍ਰੀਤ ਕੌਰ, ਅਮਨਜੀਤ ਕੌਰ ਅਤੇ ਜਸਪ੍ਰੀਤ ਕੌਰ ਹਾਜ਼ਰ ਸਨ |